ਨਹੀਂ ਰੁਕ ਰਿਹਾ ਖੁਦਕੁਸ਼ੀਆਂ ਦਾ ਕਹਿਰ, ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

By  PTC NEWS March 6th 2020 05:54 PM

ਤਲਵੰਡੀ ਸਾਬੋ: ਸੂਬਾ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਜੋ ਵਾਅਦੇ ਅਤੇ ਦਾਅਵੇ ਕੀਤੇ ਸਨ, ਉਹ ਸਾਰੇ ਖੋਖਲੇ ਹੁੰਦੇ ਜਾ ਰਹੇ ਹਨ। ਆਏ ਦਿਨ ਕਰਜ਼ੇ ਕਾਰਨ ਪੰਜਾਬ ਦੇ ਕਿਸਾਨ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਰਹੇ ਹਨ।

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ | Farmer Suicide For Debt

ਅਜਿਹਾ ਹੀ ਇੱਕ ਹੋਰ ਮਾਲਾ ਤਲਵੰਡੀ ਸਾਬੋ ਦੇ ਪਿੰਡ ਜੋਧਪੁਰ ਪਾਖਰ ਤੋਂ ਸਾਹਮਣੇ ਆਇਆ ਹੈ, ਜਿਥੇ ਕਿਸਾਨ ਨੇ ਕਰਜ਼ ਦੇ ਬੋਝ ਦੇ ਚਲਦਿਆਂ ਘਰ 'ਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਹ ਆਪਣੇ ਪਿੱਛੇ ਮਾਪਿਆਂ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ 'ਤੇ 5 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ | Farmer Suicide For Debt

ਉਧਰ ਘਟਨਾ ਸਥਾਨ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਇਸੇ ਪਿੰਡ ਦੇ ਕਿਸਾਨ ਮੱਖਣ ਸਿੰਘ ਨੇ ਨਹਿਰ 'ਚ ਛਾਲ ਮਾਰ ਦਿੱਤੀ, ਜਿਸ ਦੀ ਤਲਾਸ਼ ਅਜੇ ਤੱਕ ਜਾਰੀ ਹੈ।

-PTC News

Related Post