ਕਾਂਗਰਸ ਦੇ ਜ਼ਿਲ੍ਹਾ ਸਕੱਤਰ ਦੇ ਕਿਸਾਨ ਪਿਤਾ ਨੇ ਕੀਤੀ ਖ਼ੁਦਕੁਸ਼ੀ

By  Jagroop Kaur October 15th 2020 03:31 PM -- Updated: October 15th 2020 07:43 PM

ਮਾਹਿਲੁਪਰ : ਇਹਨੀਂ ਦਿਨੀਂ ਕਿਸਾਨ ਆਪਣੇ ਹੱਕਾਂ ਦੇ ਲਈ ਸੜਕਾਂ 'ਤੇ ਨਿੱਤਰੇ ਹੋਏ ਹਨ। ਉਥੇ ਹੀ ਕੁਝ ਕਿਸਾਨ ਅੱਜ ਵੀ ਖੁਦਕੁਸ਼ੀਆਂ ਦੇ ਰਾਹ ਚੁਣ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਕਰਜ਼ੇ ਹੇਠਾਂ ਦੱਬੇ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ. ਮਿਲੀ ਜਾਣਕਾਰੀ ਮੁਤਾਬਕ ਮਾਹਿਲੁਪਰ ਨੇੜੇ ਪਿੰਡ ਟੂਟੋਮਜਾਰਾ ਤੋਂ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਬਿੰਦੂ ਮਾਨ ਦੇ ਕਿਸਾਨ ਪਿਤਾ ਕੁਲਵੀਰ ਸਿੰਘ ਨੇ ਵੱਖ-ਵੱਖ ਬੈਂਕਾਂ ਤੋਂ ਕਰਜਾ ਲਿਆ ਹੋਇਆ ਸੀ।kisan

ਕਿਸਾਨ ਕਰਜ਼ ਦੇ ਚਲਦਿਆਂ ਕਿਸਾਨ ਕਾਫੀ ਸਮੇਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ । ਇਸੇ ਪਰੇਸ਼ਾਨੀ ਦੇ ਚਲਦਿਆਂ ਉਕਤ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਕੁਲਵੀਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਕੋਈ ਵੀ ਸਰਕਾਰ ਆਉਂਦੀ ਹੈ| ਉਨ੍ਹਾਂ ਵੱਲੋਂ ਕਿਸਾਨਾਂ ਲਈ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਪਰ ਗਰਾਊਂਡ ਪੱਧਰ 'ਤੇ ਉਹ ਵਾਅਦੇ ਕਿਤੇ ਵੀ ਪੂਰੇ ਹੁੰਦੇ ਨਜ਼ਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਉਸ ਦੇ ਭਰਾ ਵੱਲੋਂ ਖ਼ੁਦਕੁਸ਼ੀ ਕਰਕੇ ਦਿੱਤੀ ਗਈ ਹੈ। ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰਾਂ ਜਦੋਂ ਵਾਅਦੇ ਕਰਦੀਆਂ ਨੇ ਤਾਂ ਕਿਸਾਨ ਕਿਤੇ ਨਾ ਕਿਤੇ ਕਰਜ਼ਾ ਦੇਣ 'ਚ ਅਸਮਰੱਥ ਨਜ਼ਰ ਆਉਂਦਾ ਹੈ ਅਤੇ ਬੈਂਕ ਵੱਲੋਂ ਉਨ੍ਹਾਂ ਨੂੰ ਲਗਾਤਾਰ ਤੰਗ ਕੀਤਾ ਜਾਂਦਾ ਹੈ।Agriculture Bill : Elderly farmer killed during Rail Roko Andolan in Sangrur

ਜ਼ਿਕਰਯੋਗ ਹੈ ਕਿ ਕਿਸਾਨਾਂ ਨਾਲ ਹਮੇਸ਼ਾ ਹੀ ਧੱਕਾ ਹੁੰਦਾ ਆਇਆ ਹੈ। ਇਕ ਪਾਸੇ ਕਿਸਾਨ ਸੜਕਾਂ 'ਤੇ ਹਨ ਦੂਜੇ ਪਾਸੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਖੀਰ ਕਦ ਤੱਕ ਇੰਝ ਹੀ ਕਿਸਾਨ ਖੁਦਕੁਸ਼ੀਆਂ ਦੇ ਰਾਹ 'ਤੇ ਰਹਿਣਗੇ।

Related Post