ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

By  Shanker Badra January 23rd 2021 10:24 AM

ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਫ਼ਿਰ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ।

Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

ਇਸ ਤੋਂ ਪਹਿਲਾਂ 2 ਵਾਰ ਹੋਈ ਮੀਟਿੰਗ ਦੌਰਾਨਕੋਈ ਸਹਿਮਤੀ ਨਹੀਂ ਬਣੀ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਟਰੈਕਟਰ ਪਰੇਡ ਦਿੱਲੀ ਤੋਂ ਬਾਹਰ ਕੀਤੀ ਜਾਵੇ ਪਰ ਕਿਸਾਨ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿਦ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅੰਦਰ ਪਰੇਡ ਦੀ ਪੁਲਿਸ ਇਜਾਜ਼ਤ ਨਹੀਂ ਦੇ ਰਹੀ।

Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਕਿਸਾਨ ਇੱਕ ਵਾਰ ਮੁੜ ਤੋਂ ਸਰਕਾਰ ਦੀ ਪ੍ਰਪੋਜਲ 'ਤੇ ਵਿਚਾਰ ਕਰ ਲੈਣ ਪਰ ਕਿਸਾਨਾਂ ਨੇ ਸਾਫ਼ ਮਨ੍ਹਾ ਕਰ ਦਿੱਤਾ ਹੈ। ਕਿਸਾਨਾਂ ਨੇ ਅੱਜ ਵੀ ਕਾਨੂੰਨ ਰੱਦ ਕਰਨ ਸਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ ਸੀ।

ਪੜ੍ਹੋ ਹੋਰ ਖ਼ਬਰਾਂ : 11ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ , ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਜੋ ਪ੍ਰਸਤਾਵ ਦਿੱਤਾ ਹੈ ਉਹ ਤੁਹਾਡੇ ਹਿੱਤ ਲਈ ਹੈ। ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਜੇ ਤੁਹਾਡਾ ਕੋਈ ਵਿਚਾਰ ਬਣਦਾ ਹੈ, ਤਾਂ ਇੱਕ ਵਾਰ ਸੋਚੋ। ਅਸੀਂ ਦੁਬਾਰਾ ਮਿਲਾਂਗੇ ਪਰ ਅਗਲੀ ਤਰੀਕ ਨਿਰਧਾਰਤ ਨਹੀਂ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਡੇਢ ਸਾਲ ਲਈ ਖੇਤੀਬਾੜੀ ਕਾਨੂੰਨਾਂ 'ਤੇ ਪਾਬੰਦੀ ਲਗਾਉਣ ਲਈ ਤਿਆਰ ਹੈ। ਸਰਕਾਰ ਇਸ ਤੋਂ ਵਧੀਆ ਪ੍ਰਪੋਜਲ ਪੇਸ਼ ਨਹੀਂ ਕਰ ਸਕਦੀ।

-PTCNews

Related Post