ਬਸਤੀਵਾਦੀ ਹਾਕਮਾਂ ਵਾਲੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਚੱਲ ਰਹੀ ਹੈ ਮੋਦੀ ਸਰਕਾਰ : ਜਸਵਿੰਦਰ ਸਿੰਘ ਲੌਂਗੋਵਾਲ

By  Shanker Badra March 23rd 2021 05:47 PM

ਨਵੀਂ ਦਿੱਲੀ : ਮੋਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਲਈ ਬੋਲੇ ਗਏ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ, ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਤੇ ਜਬਤਬੱਧ ਕਿਸਾਨ ਲਹਿਰ ਦੀ ਉਸਾਰੀ ਦੇ ਕਾਰਜ ਨੂੰ ਹੋਰ ਅੱਗੇ ਵਧਾਉਣਾ ਹੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਿੱਕਰੀ ਬਾਰਡਰ 'ਤੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ ਨੌਜਵਾਨਾਂ ਤੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤਾ ਗਿਆ।

Farmers and mazdoor in huge number gather to pay tribute to Bhagat Singh, Rajguru and Sukhdev ਬਸਤੀਵਾਦੀ ਹਾਕਮਾਂ ਵਾਲੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਚੱਲ ਰਹੀ ਹੈ ਮੋਦੀ ਸਰਕਾਰ : ਜਸਵਿੰਦਰ ਸਿੰਘ ਲੌਂਗੋਵਾਲ

ਉਹਨਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਇਹਨਾਂ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜ਼ਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸ਼ਹੀਦਾਂ ਵੱਲੋਂ ਲੁੱਟ ਜਬਰ ਤੋਂ ਮੁਕਤ ਕਿਸਾਨਾਂ ਮਜ਼ਦੂਰਾਂ ਦੀ ਪੁੱਗਤ ਵਾਲਾ ਸਮਾਜ ਸਿਰਜਣ ਦੇ ਸੁਪਨੇ ਦੀ ਪੂਰਤੀ ਲਈ ਉਹਨਾਂ ਦੀ ਜਥੇਬੰਦੀ ਸੰਗਰਾਮੀ ਜੱਦੋ-ਜਹਿਦ ਲਗਾਤਾਰ ਜਾਰੀ ਰੱਖੇਗੀ।

Farmers and mazdoor in huge number gather to pay tribute to Bhagat Singh, Rajguru and Sukhdev ਬਸਤੀਵਾਦੀ ਹਾਕਮਾਂ ਵਾਲੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਚੱਲ ਰਹੀ ਹੈ ਮੋਦੀ ਸਰਕਾਰ : ਜਸਵਿੰਦਰ ਸਿੰਘ ਲੌਂਗੋਵਾਲ

ਕੋਕਰੀ ਕਲਾਂ ਨੇ ਆਖਿਆ ਕਿ ਮੌਜੂਦਾ ਕਿਸਾਨ ਸੰਘਰਸ਼ ਦੇ ਵੇਗ ਨੂੰ ਡੱਕਣ ਲਈ ਮੋਦੀ ਸਰਕਾਰ ਵਲੋਂ ਫਿਰਕੂ ਤਾਕਤਾਂ ਨਾਲ਼ ਮਿਲਕੇ ਇਸ ਘੋਲ 'ਤੇ ਇੱਕ ਖਾਸ ਫਿਰਕੇ ਦੇ ਸੰਘਰਸ਼ ਦਾ ਠੱਪਾ ਲਾਉਣ ਰਾਹੀਂ ਕਿਸਾਨਾਂ 'ਚ ਫਿਰਕੂ ਵੰਡੀਆਂ ਪਾਉਣ ਅਤੇ ਕਿਸਾਨ ਆਗੂਆਂ ਸਮੇਤ ਕਿਸਾਨਾਂ ਨੂੰ ਪੁਲਿਸ ਤਸ਼ੱਦਦ ਦਾ ਨਿਸ਼ਾਨਾ ਬਨਾਉਣ ਦੇ ਖੋਰੀ ਤੇ ਖੋਟੇ ਮਨਸੂਬੇ ਸ਼ਹੀਦਾਂ ਦੇ ਵਾਰਸ ਨੌਜਵਾਨਾਂ ਤੇ ਕਿਸਾਨਾਂ ਮਜ਼ਦੂਰਾਂ ਨੇ ਇੱਕ ਵਾਰ ਫੇਲ੍ਹ ਕਰ ਦਿਤੇ ਹਨ।

Farmers and mazdoor in huge number gather to pay tribute to Bhagat Singh, Rajguru and Sukhdev ਬਸਤੀਵਾਦੀ ਹਾਕਮਾਂ ਵਾਲੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਚੱਲ ਰਹੀ ਹੈ ਮੋਦੀ ਸਰਕਾਰ : ਜਸਵਿੰਦਰ ਸਿੰਘ ਲੌਂਗੋਵਾਲ

ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੋਦੀ ਸਰਕਾਰ ਬਰਤਨਾਵੀ ਸਾਮਰਾਜ ਤੋਂ ਵਿਰਾਸਤ 'ਚ ਹਾਸਲ ਕੀਤੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਚੱਲ ਰਹੀ ਹੈ, ਜਿਨ੍ਹਾਂ ਤੋਂ ਮੁਕਤੀ ਲਈ ਸਾਡੇ ਸ਼ਹੀਦਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ। ਉਹਨਾਂ ਅੱਜ ਦੇ ਸ਼ਰਧਾਂਜਲੀ ਸਮਾਗਮ ਵਿੱਚ ਨੌਜਵਾਨਾਂ ਦੀ ਵਿਸ਼ਾਲ ਸ਼ਮੂਲੀਅਤ 'ਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਸਾਮਰਾਜੀ ਮੁਲਕਾਂ ਤੇ ਸੰਸਥਾਵਾਂ ਵੱਲੋਂ ਘੜੀਆਂ ਨਿੱਜੀਕਰਨ ,ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਦੇਸ਼ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸੰਘਰਸ਼ ਦੌਰਾਨ ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਵੱਲੋਂ ਅਨੇਕਾਂ ਦੁਸ਼ਵਾਰੀਆਂ ਝੱਲਦੇ ਹੋਏ ਸਿਰੜੀ ਘੋਲ਼ ਦੇ ਨਵੇਂ ਕੀਰਤੀਮਾਨ ਸਥਾਪਤ ਕਰਨ ਰਾਹੀਂ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਵਧਾਇਆ ਹੈ।

-PTCNews

Related Post