ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਭਾਰਤ ਬੰਦ , ਦੇਸ਼ ਭਰ 'ਚ ਮਿਲਿਆ ਭਰਵਾਂ ਸਮਰਥਨ

By  Shanker Badra September 27th 2021 09:05 AM -- Updated: September 27th 2021 09:29 AM

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ। ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ।

ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਭਾਰਤ ਬੰਦ , ਦੇਸ਼ ਭਰ 'ਚ ਮਿਲਿਆ ਭਰਾਵਾਂ ਸਮਰਥਨ

ਜਿਸ ਤਹਿਤ ਕਿਸਾਨ ਅੱਜ ਨੇ ਸੜਕਾਂ ਅਤੇ ਰਾਜ ਮਾਰਗਾਂ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਈ ਸਮਾਜਿਕ ਸੰਗਠਨਾਂ ਅਤੇ ਰਾਜਨੀਤਕ ਪਾਰਟੀਆਂ ਨੇ ਵੀ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਇਹ 10 ਘੰਟੇ ਦਾ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ੁਰੂ ਹੋਇਆ ਹੈ ,ਜੋ ਸ਼ਾਮ 4 ਵਜੇ ਤੱਕ ਰਹੇਗਾ। ਕਈ ਸੂਬਿਆਂ ਵਿੱਚ ਪੁਲਿਸ ਨੇ ਕਿਸਾਨ ਸੰਗਠਨਾਂ ਦੇ ਇਸ ਬੰਦ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ।

ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਭਾਰਤ ਬੰਦ , ਦੇਸ਼ ਭਰ 'ਚ ਮਿਲਿਆ ਭਰਾਵਾਂ ਸਮਰਥਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਦੇਸ਼-ਵਾਸੀਆਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ।

ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਭਾਰਤ ਬੰਦ , ਦੇਸ਼ ਭਰ 'ਚ ਮਿਲਿਆ ਭਰਾਵਾਂ ਸਮਰਥਨ

ਕਿਸਾਨ ਦਿੱਲੀ ਦੀ ਸਰਹੱਦ ਦਾ ਘਿਰਾਓ ਵੀ ਕਰਨਗੇ। ਕਿਸਾਨਾਂ ਦੇ ਇਸ ਭਾਰਤ ਬੰਦ ਨੂੰ ਵਿਰੋਧੀ ਧਿਰਾਂ ਦਾ ਸਮਰਥਨ ਮਿਲਿਆ ਹੈ। ਭਾਰਤ ਬੰਦ ਦੇ ਕਾਰਨ ਦਿੱਲੀ ਵਿੱਚ ਬਹੁਤ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਕਈ ਥਾਵਾਂ ਤੇ ਰਸਤੇ ਬਦਲ ਦਿੱਤੇ ਗਏ ਹਨ। ਕਿਸਾਨਾਂ ਦੇ ਭਾਰਤ ਬੰਦ ਕਾਰਨ ਉੱਤਰ ਪ੍ਰਦੇਸ਼ ਤੋਂ ਗਾਜ਼ੀਪੁਰ ਸਰਹੱਦ ਵੱਲ ਆਵਾਜਾਈ ਰੋਕ ਦਿੱਤੀ ਗਈ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। Farmers observe Bharat Bandh to mark a year of farm lawsਸੰਯੁਕਤ ਮੋਰਚੇ ਦੇ ਅਨੁਸਾਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫਤਰ, ਵਿਦਿਅਕ ਅਤੇ ਹੋਰ ਸੰਸਥਾਵਾਂ, ਦੁਕਾਨਾਂ, ਉਦਯੋਗ ਅਤੇ ਵਪਾਰਕ ਅਦਾਰੇ ਅਤੇ ਨਾਲ ਹੀ ਸਰਕਾਰੀ ਪ੍ਰੋਗਰਾਮ ਅਤੇ ਹੋਰਨਾਂ ਪ੍ਰੋਗਰਾਮ ਦੇਸ਼ ਭਰ ਵਿੱਚ ਬੰਦ ਰਹਿਣਗੇ। ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤਮਈ ਰਹੇਗਾ ਅਤੇ ਕਿਸਾਨ ਇਹ ਯਕੀਨੀ ਬਣਾਉਣਗੇ ਕਿ ਜਨਤਾ ਨੂੰ ਘੱਟੋ -ਘੱਟ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।Bharat Bandh: Delhi Police shuts traffic movement towards Ghazipur from Uttar Pradeshਇਸ ਦੌਰਾਨ ਹਸਪਤਾਲਾਂ, ਮੈਡੀਕਲ ਸਟੋਰਾਂ, ਰਾਹਤ ਅਤੇ ਬਚਾਅ ਕਾਰਜਾਂ ਅਤੇ ਜ਼ਰੂਰੀ ਸੇਵਾਵਾਂ ਅਤੇ ਨਿੱਜੀ ਐਮਰਜੈਂਸੀ ਵਿੱਚ ਸ਼ਾਮਲ ਹੋਣ ਵਾਲਿਆਂ ਸਮੇਤ ਸਾਰੇ ਐਮਰਜੈਂਸੀ ਅਦਾਰਿਆਂ ਨੂੰ ਛੋਟ ਦਿੱਤੀ ਜਾਵੇਗੀ। ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਹੜਤਾਲ ਦੌਰਾਨ ਸ਼ਾਂਤੀ ਦੀ ਮੰਗ ਕੀਤੀ ਹੈ ਅਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

-PTCNews

Related Post