ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਨੇ ਤੋੜੇ ਬੈਰੀਕੇਡ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

By  Shanker Badra June 26th 2021 02:00 PM

ਨਵੀਂ ਦਿੱਲੀ : ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨਿਆਂ ਤੋਂ ਲਗਤਾਰ ਅੰਦੋਲਨ (Farmers protest )ਕਰ ਰਹੇ ਹਨ। ਕਿਸਾਨ ਅੱਜ 'ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ' ਦਿਵਸ ਮਨਾ ਰਹੇ ਹਨ ਅਤੇ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨਾਂ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸਦੇ ਨਾਲ ਹੀ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦੇ ਰਾਜ ਭਵਨ ਵੱਲ ਧਾਵਾ ਬੋਲਿਆ ਹੈ।

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਨੇ ਤੋੜੇ ਬੈਰੀਕੇਡ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

Farmers protest : ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸੁਰੱਖਿਆ ਸਖ਼ਤ ਕੀਤੀ ਗਈ ਸੀ ਪਰ ਕਿਸਾਨਾਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ ਹਨ। ਰਾਜਧਾਨੀ ਚੰਡੀਗੜ੍ਹ 'ਚ ਇਸ ਵੇਲੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧ ਗਏ ਹਨ ਹਾਲਾਂਕਿ ਉੱਥੇ ਤਾਇਨਾਤ ਪੁਲਿਸ ਫੋਰਸ ਨੇ ਉਨ੍ਹਾਂ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ ਹੈ। ਕਿਸਾਨ ਬੇਖ਼ੌਫ ਹੋ ਕੇ ਅੱਗੇ ਵਧ ਰਹੇ ਹਨ।

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਨੇ ਤੋੜੇ ਬੈਰੀਕੇਡ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

Farmers protest :  ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾ ਕੇ ਬੈਠੇ ਹਨ। ਦੇਹਸ ਭਰ ਦੇ ਕਿਸਾਨ 26 ਨਵੰਬਰ ਤੋਂ ਹੀ ਗਾਜ਼ੀਪੁਰ, ਟਿੱਕਰੀ ਅਤੇ ਦਿੱਲੀ ਵਿਚ ਸਿੰਘੂ ਸਰਹੱਦ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ -ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਵੇ।

ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਨੇ ਤੋੜੇ ਬੈਰੀਕੇਡ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

Farmers protest :  ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ 'ਤੇ ਕਾਨੂੰਨ ਦੀ ਗਾਰੰਟੀ ਲਈ ਅੱਜ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਸਮੂਹ ਕਿਸਾਨ ਸਾਥੀਆਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜੂਨੀ , ਯੋਗੇਂਦਰ ਯਾਦਵ, ਯੁੱਧਵੀਰ ਸਹਿਰਾਵਤ ਨੇ ਦੱਸਿਆ ਕਿ ਇਹ ਦਿਨ ਐਮਰਜੈਂਸੀ ਦੀ 46ਵੀਂ ਬਰਸੀ ਵਜੋਂ ਵੀ ਮਨਾਇਆ ਜਾ ਰਿਹਾ ਹੈ।

Farmers break barricades at Chandigarh-Mohali border, march towards Raj Bhawan ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਨੇ ਤੋੜੇ ਬੈਰੀਕੇਡ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ  

Farmers protest :  ਉਸ ਸਮੇਂ ਦੀ ਸਰਕਾਰ ਨੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਆਮ ਆਦਮੀ ਨੂੰ ਜ਼ਬਰਦਸਤੀ ਜੇਲ੍ਹਾਂ ਵਿੱਚ ਡੱਕਣ ਦਾ ਕੰਮ ਵੀ ਕੀਤਾ ਸੀ ਅਤੇ ਇਸ ਸਮੇਂ ਉਹੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਜਾ ਰਿਹਾ ਹੈ। ਉਥੇ ਪ੍ਰਦਰਸ਼ਨ ਕਰਨ ਤੋਂ ਬਾਅਦ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ।

-PTCNews

Related Post