Breaking News : ਕਿਸਾਨਾਂ ਨੇ ਸ਼ੰਭੂ ਮੋਰਚਾ ਕੀਤਾ ਫ਼ਤਹਿ , ਹਰਿਆਣਾ 'ਚ ਦਾਖ਼ਲ ਹੋਏ ਕਿਸਾਨ

By  Shanker Badra November 26th 2020 12:19 PM

Breaking News : ਕਿਸਾਨਾਂ ਨੇ ਸ਼ੰਭੂ ਮੋਰਚਾ ਕੀਤਾ ਫ਼ਤਹਿ , ਹਰਿਆਣਾ 'ਚ ਦਾਖ਼ਲ ਹੋਏ ਕਿਸਾਨ:ਹਰਿਆਣਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ। ਜਿਸ ਦੇ ਲਈ ਕਿਸਾਨਬੁੱਧਵਾਰ ਤੋਂ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Farmers break police barricade enter Haryana after clash with police at Shambhu border Breaking News : ਕਿਸਾਨਾਂ ਨੇ ਸ਼ੰਭੂ ਮੋਰਚਾ ਕੀਤਾ ਫ਼ਤਹਿ , ਹਰਿਆਣਾ 'ਚ ਦਾਖ਼ਲ ਹੋਏ ਕਿਸਾਨ

ਸ਼ੰਭੂ ਬਾਰਡਰ 'ਤੇਕਿਸਾਨਾਂ ਨੇ ਸ਼ੰਭੂ ਮੋਰਚਾ ਫ਼ਤਹਿ ਕੀਤਾ ਹੈ। ਇਸ ਦੌਰਾਨ ਪੁਲਿਸ ਨਾਲ ਝੜਪ ਤੋਂ ਬਾਅਦ ਵੱਡੀ ਗਿਣਤੀ 'ਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਹਰਿਆਣਾ 'ਚ ਦਾਖ਼ਲ ਹੋ ਗਏ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ।

ਇਹ ਵੀ ਪੜ੍ਹੋ  : ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ

Breaking News : ਕਿਸਾਨਾਂ ਨੇ ਸ਼ੰਭੂ ਮੋਰਚਾ ਕੀਤਾ ਫ਼ਤਹਿ , ਹਰਿਆਣਾ 'ਚ ਦਾਖ਼ਲ ਹੋਏ ਕਿਸਾਨ

ਓਧਰ ਹਰਿਆਣਾ ਪੁਲਿਸ ਵੱਲੋਂਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਸੀਲ ਕੀਤਾ ਗਿਆ ਸੀ। ਜਦੋਂ ਕਿਸਾਨ ਅੱਗੇ ਦਿੱਲੀ ਵੱਲ ਵੱਧਣ ਲੱਗੇ ਤਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ ਦੇਖਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।

Farmers break police barricade enter Haryana after clash with police at Shambhu border Breaking News : ਕਿਸਾਨਾਂ ਨੇ ਸ਼ੰਭੂ ਮੋਰਚਾ ਕੀਤਾ ਫ਼ਤਹਿ , ਹਰਿਆਣਾ 'ਚ ਦਾਖ਼ਲ ਹੋਏ ਕਿਸਾਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਕੈਂਥਲ ਦੇ ਪਿੰਡ ਅਜੀਮਗੜ ਵਿਖੇ ਤੋੜਿਆ ਹੈ ,ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਹਰਿਆਣਾ ਪੁਲਿਸ ਦਾ ਪਹਿਲਾ ਨਾਕਾ ਤੋੜ ਕੇ ਟਰੈਕਟਰ -ਟਰਾਲੀ ਸਮੇਤ ਦਿੱਲੀ ਵੱਲ ਵੱਧ ਗਏ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਪੰਜਾਬ ਦੇ ਕਿਸਾਨ ਸਾਰੀ ਰਾਤ ਮੀਂਹ ਦੇ ਮੌਸਮ 'ਚ ਵੀ ਧਰਨੇ 'ਤੇ ਡਟੇ ਹੋਏ ਸਨ।

-PTCNews

Related Post