ਦਿੱਲੀ ਦੇ ਟਿਕਰੀ ਬਾਰਡਰ ਨੇੜੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

By  Shanker Badra December 5th 2020 03:33 PM

ਦਿੱਲੀ ਦੇ ਟਿਕਰੀ ਬਾਰਡਰ ਨੇੜੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ।

ਦਿੱਲੀ ਦੇ ਟਿਕਰੀ ਬਾਰਡਰ ਨੇੜੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਦੇਸ਼ ਪੱਧਰੀ ਸੱਦੇ ਤਹਿਤ ਅੱਜ ਦਿੱਲੀ ਦੇ ਟਿਕਰੀ ਬਾਰਡਰ ਨੇੜੇਖੇਤੀ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ ਹੈ। ਬੀਬੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਿੱਟ ਸਿਆਪਾ ਕੀਤਾ ਗਿਆ ਅਤੇਕੰਗਨਾ ਰਾਵਤ ਦੇ ਵੈਨਪਾਏ ਗਏ। ਇਸ ਦੇ ਇਲਾਵਾ ਪੰਜਾਬ ਦੇਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਚੜ੍ਹਤ ਸਿੰਘ ਵਿਖੇ ਕਿਸਾਨਾਂ -ਮਜ਼ਦੂਰਾਂ ,ਔਰਤਾਂ ਨੌਜਵਾਨਾਂ ਵੱਲੋਂ ਪਿੰਡ 'ਚ ਮਾਰਚ ਕਰਕੇ ਮੋਦੀ ,ਅੰਬਾਨੀ ਅਤੇ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਗਈ ਹੈ।

ਦਿੱਲੀ ਦੇ ਟਿਕਰੀ ਬਾਰਡਰ ਨੇੜੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਤਰਨਤਾਰਨ ਦੇ ਪਿੰਡ ਸੇਰੋਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਅੰਬਾਨੀ, ਅਡਾਨੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Farmers burn effigies of PM Modi against the Central Government's Farm laws ਦਿੱਲੀ ਦੇ ਟਿਕਰੀ ਬਾਰਡਰ ਨੇੜੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਦੱਸ ਦੇਈਏ ਕਿ ਓਧਰ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

-PTCNews

Related Post