ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

By  Shanker Badra December 5th 2020 01:22 PM -- Updated: December 5th 2020 03:00 PM

ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ।

Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਦੇਸ਼ ਪੱਧਰੀ ਸੱਦੇ ਤਹਿਤ ਅੱਜ ਤਰਨਤਾਰਨ ਦੇ ਪਿੰਡ ਸੇਰੋਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਅੰਬਾਨੀ, ਅਡਾਨੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਤੋਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਚੜ੍ਹਤ ਸਿੰਘ ਵਿਖੇਕਿਸਾਨਾਂ -ਮਜ਼ਦੂਰਾਂ ,ਔਰਤਾਂ ਨੌਜਵਾਨਾਂ ਵੱਲੋਂ ਪਿੰਡ 'ਚ ਮਾਰਚ ਕਰਕੇ ਮੋਦੀ ,ਅੰਬਾਨੀ ਅਤੇ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਗਈ ਹੈ। ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ।

Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

-PTCNews

Related Post