ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ -ਚੰਡੀਗੜ੍ਹ ਹਾਈਵੇ ਜਾਮ

By  Shanker Badra November 5th 2020 01:43 PM

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ -ਚੰਡੀਗੜ੍ਹ ਹਾਈਵੇ ਜਾਮ:ਬਰਨਾਲਾ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਭੱਖਦਾ ਜਾ ਰਿਹਾ ਹੈ। ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਹੁਣ ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ ਅਤੇ 4 ਘੰਟੇ (12 ਤੋਂ 4 ਵਜੇ ਤੱਕ) ਦੇਸ਼ ਪੱਧਰੀ ਚੱਕਾ ਜਾਮ ਕੀਤਾ ਗਿਆ ਹੈ।

Farmers Chakka Jam at barnala against Agriculture laws 2020 ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈਬਰਨਾਲਾ -ਚੰਡੀਗੜ੍ਹ ਹਾਈਵੇ ਜਾਮ

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ 'ਚ ਚੱਕਾ ਜਾਮ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ 'ਤੇ ਅੱਜ ਬਰਨਾਲਾ -ਚੰਡੀਗੜ੍ਹ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਇਸ ਧਰਨੇ 'ਚ ਵੱਡੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨ ਪੂਰੇ ਜੋਸ਼ ਨਾਲ ਪੁੱਜੇ ਹਨ। ਇਸ ਧਰਨੇ 'ਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Farmers Chakka Jam at barnala against Agriculture laws 2020 ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈਬਰਨਾਲਾ -ਚੰਡੀਗੜ੍ਹ ਹਾਈਵੇ ਜਾਮ

ਇਸ ਦੌਰਾਨਅੱਜ ਦੁਪਹਿਰ 12 ਵੱਜਦਿਆਂ ਹੀ ਪੂਰੇ ਪੰਜਾਬ 'ਚ ਕਿਸਾਨਾਂ ਨੇ ਸੜਕੀ ਆਵਾਜਾਈ ਠੱਪ ਕਰ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਚੱਕਾ ਜਾਮ ਦੇ ਦਿੱਤੇ ਗਏ ਸੱਦੇ ਦੇ ਤਹਿਤ ਪੰਜਾਬ ਦੇ ਸਾਰੇ ਹੀ ਕੌਮੀ ਅਤੇ ਰਾਜ ਮਾਰਗਾਂ 'ਤੇ ਸੈਂਕੜੇ ਥਾਵਾਂ 'ਤੇ ਕਿਸਾਨਾਂ ਨੇ ਧਰਨੇ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਹੈ। ਕਿਸਾਨਾਂ ਵੱਲੋਂ ਵੱਡੇ ਇਕੱਠ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਹੈ।

Farmers Chakka Jam at barnala against Agriculture laws 2020 ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈਬਰਨਾਲਾ -ਚੰਡੀਗੜ੍ਹ ਹਾਈਵੇ ਜਾਮ

ਕਿਸਾਨ ਆਗੂਆਂ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਜੋ ਧਰਨੇ ਪਲੇਟਫਾਰਮਾਂ 'ਤੇ ਚੱਲ ਰਹੇ ਹਨ, ਉਨ੍ਹਾਂ ਨੂੰ ਉਥੋਂ ਥੋੜ੍ਹਾ ਦੂਰ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਇਹ ਬਹਾਨਾ ਨਾ ਬਣਾਵੇ ਕਿ ਕਿਸਾਨ ਅੜਿੱਕਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ।

Farmers Chakka Jam at barnala against Agriculture laws 2020 ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈਬਰਨਾਲਾ -ਚੰਡੀਗੜ੍ਹ ਹਾਈਵੇ ਜਾਮ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਕੇਂਦਰ ਨੇ ਪਹਿਲਾਂ ਖੇਤੀ ਕਾਨੂੰਨ ਲਿਆਂਦੇ, ਦਿਹਾਤੀ ਵਿਕਾਸ ਫੰਡ ਰੋਕ ਦਿੱਤੇ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਜਾਰੀ ਕੀਤਾ ਅਤੇ ਹੁਣ ਕਿਸਾਨਾਂ ਨੂੰ ਵਿਆਜ਼ ’ਤੇ ਵਿਆਜ਼ ਮੁਆਫ਼ੀ ਸਕੀਮ ਵਿੱਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਹ ਸਾਰੇ ਫ਼ੈਸਲੇ ਕਿਸਾਨ ਵਿਰੋਧੀ ਹਨ।

-PTCNews

Related Post