ਕਿਸਾਨਾਂ ਦਾ ਚੱਕਾ ਜਾਮ ਰਿਹਾ ਸਫ਼ਲ ,ਕਿਸਾਨਾਂ ਨੇ ਹਾਰਨ ਵਜਾ ਕੇ ਦਿੱਤਾ ਕਿਸਾਨ ਏਕਤਾ ਦਾ ਸੰਦੇਸ਼

By  Shanker Badra February 6th 2021 03:23 PM

ਚੰਡੀਗੜ੍ਹ :  ਖੇਤੀ ਕਾਨੂੰਨਾਂ ਖਿਲਾਫ਼ ,ਦਿੱਲੀ ਦੇ ਬਾਰਡਰਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ, ਬਿਜਲੀ-ਪਾਣੀ ਕੱਟਣ ਦੇ ਵਿਰੋਧ ਅਤੇ ਗ੍ਰਿਫ਼ਤਾਰ ਅੰਦੋਲਨਕਾਰੀਆਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ (Farmers Chakka Jam ) ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

Farmers Chakka Jam : Farmers ‘chakka jam’ end against Farmers laws in Punjab ਕਿਸਾਨਾਂ ਦਾ ਚੱਕਾ ਜਾਮ ਰਿਹਾ ਸਫ਼ਲ ,ਕਿਸਾਨਾਂ ਨੇ ਹਾਰਨ ਵਜਾ ਕੇ ਦਿੱਤਾ ਕਿਸਾਨ ਏਕਤਾ ਦਾ ਸੰਦੇਸ਼

Farmers Chakka Jam : ਇਸ ਦੌਰਾਨ ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਆਪਣੇ ਵਾਹਨਾਂ ਦਾ ਹੋਰਨ ਬਜਾਕੇ ਕਿਸਾਨ ਏਕਤਾ ਦਾ ਸੰਦੇਸ਼ਾਂ ਦਿੰਦਿਆ ਸਮਾਪਤ ਹੋਇਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੱਕਾ ਜਾਮ ਦੇ ਦਿੱਤੇ ਗਏ ਸੱਦੇ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਕਿਸਾਨ ਅਤੇ ਕਿਸਾਨ ਹਿਤੈਸ਼ੀਆਂ ਵੱਲੋਂ ਚੱਕੇ ਜਾਮ ਕਰਕੇ ਜਲਦ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।

Farmers Chakka Jam : Farmers ‘chakka jam’ end against Farmers laws in Punjab ਕਿਸਾਨਾਂ ਦਾ ਚੱਕਾ ਜਾਮ ਰਿਹਾ ਸਫ਼ਲ ,ਕਿਸਾਨਾਂ ਨੇ ਹਾਰਨ ਵਜਾ ਕੇ ਦਿੱਤਾ ਕਿਸਾਨ ਏਕਤਾ ਦਾ ਸੰਦੇਸ਼

Farmers Chakka Jam Punjab : ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਗਿਆ ਹੈ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਨੂੰ ਰਾਹ ਦਿੱਤਾ ਗਿਆ ਹੈ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਿਹਾ ਹੈ ਤੇ ਕਿਤੇ ਵੀ ਹਿੰਸਾ ਨਹੀਂ ਦੇਖਣ ਨੂੰ ਮਿਲੀ। ਓਧਰ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੀ ਚੱਕਾ ਜਾਮ ਸ਼ਾਂਤੀਪੂਰਵਕ ਅਤੇ ਸਫ਼ਲ ਰਿਹਾ ਹੈ ਅਤੇ ਭਾਰੀ ਇਕੱਠ ਦੇਖਣ ਨੂੰ ਮਿਲਿਆ ਹੈ।

Farmers Chakka Jam : Farmers ‘chakka jam’ end against Farmers laws in Punjab ਕਿਸਾਨਾਂ ਦਾ ਚੱਕਾ ਜਾਮ ਰਿਹਾ ਸਫ਼ਲ ,ਕਿਸਾਨਾਂ ਨੇ ਹਾਰਨ ਵਜਾ ਕੇ ਦਿੱਤਾ ਕਿਸਾਨ ਏਕਤਾ ਦਾ ਸੰਦੇਸ਼

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

Kisan Andolan : ਓਧਰ ਕਿਸਾਨ ਆਗੂਆਂ ਵੱਲੋਂ ਦਿੱਲੀ-ਐੱਨ.ਸੀ.ਆਰ. ਵਿਚ ਚੱਕਾ ਜਾਮ ਨਾ ਕਰਨ ਦੀ ਗੱਲ ਆਖੀ ਗਈ ਸੀ ਪਰ ਫਿਰ ਵੀ ਦਿੱਲੀ ਪੁਲਿਸ ਅਲਰਟ 'ਤੇ ਹੈ। 26 ਜਨਵਰੀ ਦੇ ਦਿਨ ਹੋਈ ਹਿੰਸਾ ਤੋਂ ਸਬਕ ਲੈ ਕੇ ਪੁਲਿਸ ਇਸ ਵਾਰ ਕੋਈ ਵੀ ਢਿੱਲ ਨਹੀਂ ਵਰਤੇਗੀ। ਦਿੱਲੀ ਪੁਲਸ ਨੇ ਗੁਆਂਢੀ ਸੂਬਿਆਂ ਨਾਲ ਲੱਗਣ ਵਾਲੀਆਂ ਸਰਹੱਦਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਸੀ। ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਦਿੱਲੀ ਦੇ ਅੰਦਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

-PTCNews

Related Post