ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਦੇਸ਼ ਪੱਧਰੀ ਚੱਕਾ ਜਾਮ

By  Shanker Badra November 5th 2020 12:40 PM

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਦੇਸ਼ ਪੱਧਰੀ ਚੱਕਾ ਜਾਮ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਭੱਖਦਾ ਜਾ ਰਿਹਾ ਹੈ। ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਹੁਣ ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਅੱਜ ਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਵੱਲੋਂ 4 ਘੰਟੇ (12 ਤੋਂ 4 ਵਜੇ ਤੱਕ) ਦੇਸ਼ ਪੱਧਰੀ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਵੀ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ ਬੰਦ ਕੀਤਾ ਜਾਵੇਗਾ।

Farmers Chakka Jam In Punjab -India today against Agriculture laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਦੇਸ਼ ਪੱਧਰੀ ਚੱਕਾ ਜਾਮ

ਪੰਜਾਬ ਭਰ ਅੰਦਰ 130 ਤੋਂ ਵੱਧ ਥਾਵਾਂ 'ਤੇ ਵੱਡੇ ਇਕੱਠ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਅੰਦਰ ਬੰਦ ਦੌਰਾਨ 30 ਤੋਂ ਵੱਧ ਵੱਡੇ ਇਕੱਠ ਕੀਤੇ ਜਾਣਗੇ। ਉਗਰਾਹਾਂ ਗਰੁੱਪ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਦੀਆਂ ਅੰਦਰੂਨੀ ਲਾਈਨਾਂ 'ਤੇ ਲਾਇਆ ਗਿਆ ਧਰਨਾ ਜਾਰੀ ਰਹੇਗਾ।

Farmers Chakka Jam In Punjab -India today against Agriculture laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਦੇਸ਼ ਪੱਧਰੀ ਚੱਕਾ ਜਾਮ

ਕਿਸਾਨ ਆਗੂਆਂ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਜੋ ਧਰਨੇ ਪਲੇਟਫਾਰਮਾਂ 'ਤੇ ਚੱਲ ਰਹੇ ਹਨ, ਉਨ੍ਹਾਂ ਨੂੰ ਉਥੋਂ ਥੋੜ੍ਹਾ ਦੂਰ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਇਹ ਬਹਾਨਾ ਨਾ ਬਣਾਵੇ ਕਿ ਕਿਸਾਨ ਅੜਿੱਕਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ।

Farmers Chakka Jam In Punjab -India today against Agriculture laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਦੇਸ਼ ਪੱਧਰੀ ਚੱਕਾ ਜਾਮ

ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਅੱਜ 14 ਜ਼ਿਲ੍ਹਿਆਂ 'ਚ 26 ਥਾਂਵਾਂ 'ਤੇ ਚੱਕਾ ਜਾਮ ਅਤੇ 2 ਨਿੱਜੀ ਥਰਮਲਾਂ ਦੇ 'ਕੋਲਾ ਰੋਕੋ' ਘਿਰਾਓ ਕੀਤੇ ਜਾ ਰਹੇ ਹਨ। ਇਸ ਮੌਕੇ ਹਰ ਥਾਂ ਹਜ਼ਾਰਾਂ ਦੇ ਇਕੱਠ ਕਰਕੇ ਭਾਜਪਾ ਦੀ ਮੋਦੀ ਹਕੂਮਤ ਨੂੰ ਮੂੰਹਤੋੜ ਜੁਆਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਘੋਲ ਨੂੰ ਬਦਨਾਮ ਕਰਨ ਲਈ ਝੂਠੇ ਬਹਾਨੇ ਕੇਂਦਰ ਵੱਲੋਂ ਰੇਲਾਂ ਖੁਦ ਜਾਮ ਕਰਕੇ ਪੰਜਾਬ ਤੇ ਜੰਮੂ ਕਸ਼ਮੀਰ ਦੀ ਖੇਤੀ ਸਣੇ ਸਾਰੇ ਕਾਰੋਬਾਰ ਠੱਪ ਕੀਤੇ ਗਏ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਪਹਿਲਾਂ ਕੇਂਦਰ ਨੇ ਖੇਤੀ ਕਾਨੂੰਨ ਲਿਆਂਦੇ, ਦਿਹਾਤੀ ਵਿਕਾਸ ਫੰਡ ਰੋਕ ਦਿੱਤੇ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਜਾਰੀ ਕੀਤਾ ਅਤੇ ਹੁਣ ਕਿਸਾਨਾਂ ਨੂੰ ਵਿਆਜ਼ ’ਤੇ ਵਿਆਜ਼ ਮੁਆਫ਼ੀ ਸਕੀਮ ਵਿੱਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਹ ਸਾਰੇ ਫ਼ੈਸਲੇ ਕਿਸਾਨ ਵਿਰੋਧੀ ਹਨ।

-PTCNews

Related Post