Farmers Protest : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 169 ਦਿਨਾਂ ਮਗਰੋਂ ਚੁੱਕਿਆ ਧਰਨਾ

By  Shanker Badra March 11th 2021 05:51 PM

ਜੰਡਿਆਲਾ ਗੁਰੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਗੁਰੂ ਰੇਲਵੇ ਟਰੈਕ ਤੋਂ ਧਰਨਾ ਚੁੱਕ ਲਿਆ ਹੈ। ਇੱਥੇ ਕਿਸਾਨ 169 ਦਿਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਰੇਲਵੇ ਟਰੈਕ 'ਤੇ ਡਟੇ ਹੋ ਸੀ। ਹੁਣ ਕਣਕ ਦੀ ਵਾਢੀ ਤੇ ਸਿੰਘੂ ਮੋਰਚੇ ਦੀ ਮਜਬੂਤੀ ਲਈ ਇੱਥੋਂ ਧਰਨਾ ਚੁੱਕ ਲਿਆ ਹੈ।ਕਿਸਾਨਾਂ ਨੇ ਦਾਅਵਾ ਕੀਤਾ ਕਿ ਜੇ ਜ਼ਰੂਰਤ ਪਈ ਤਾਂ ਫਿਰ ਰੇਲਾਂ ਰੋਕਾਂਗੇ।

Farmers dharna End from Jandiala railway track after 169 days Farmers Protest : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 169 ਦਿਨਾਂ ਮਗਰੋਂ ਚੁੱਕਿਆ ਧਰਨਾ

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਲੱਗਾ ਧਰਨਾ ਜਥੇਬੰਦੀ ਦੇ ਐਲਾਨ ਮੁਤਾਬਕ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਅੱਜ ਮੋਰਚੇ ਨੂੰ ਸੰਬੋਧਨ ਕਰਦਿਆ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਇਹ ਅੰਦੋਲਨ ਕਿਸਾਨ ਅੰਦੋਲਨ ਤੋਂ ਹੁਣ ਜਨ ਅੰਦੋਲਨ ਬਣ ਚੁੱਕਾ ਹੈ ਅਤੇ ਦੇਸ਼ ਦੇ ਸਾਰੇ ਵਰਗਾਂ ਦੀ ਇਸ ਅੰਦੋਲਨ 'ਚ ਸ਼ਮੂਲੀਅਤ ਹੋ ਰਹੀ ਹੈ।

Farmers dharna End from Jandiala railway track after 169 days Farmers Protest : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 169 ਦਿਨਾਂ ਮਗਰੋਂ ਚੁੱਕਿਆ ਧਰਨਾ

ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਦੇਸ਼ ਦੇ ਖੇਤੀ ਕਿੱਤੇ ਨੂੰ ਤਬਾਹ ਕਰ ਦੇਣਗੇ ਅਤੇ ਦੇਸ਼ ਦੀ ਖੇਤੀ ਤੇ ਬਾਜ਼ਾਰ 'ਤੇ ਪ੍ਰਾਈਵੇਟ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ। ਇਸ ਲਈ ਇਹ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਕਿਸਾਨਾਂ ਮਜ਼ਦੂਰਾਂ ਦੇ ਨਾਲ-ਨਾਲ ਦੇਸ਼ ਦੇ ਸਾਰੇ ਵਰਗਾਂ ਦਾ ਵੀ ਇਸ ਅੰਦੋਲਨ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ।

Farmers dharna End from Jandiala railway track after 169 days Farmers Protest : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 169 ਦਿਨਾਂ ਮਗਰੋਂ ਚੁੱਕਿਆ ਧਰਨਾ

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 3 ਮਹੀਨਿਆਂ ਤੋਂ ਕਿਸਾਨ ਮਜ਼ਦੂਰ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਖੜ੍ਹੀ ਹੈ ਅਤੇ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਰਹੀ ਹੈ। ਇਸ ਲਈ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪਿੰਡ ਪੱਧਰ 'ਤੇ ਲਾਮਬੰਦੀ ਕੀਤੀ ਜਾ ਰਹੀ ਹੈ।

-PTCNews

Related Post