ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

By  Shanker Badra November 7th 2020 02:25 PM

ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ:ਬਰਨਾਲਾ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅੱਜ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਗ੍ਰਹਿ ਵਿਖੇ ਪਹੁੰਚੇ ਸਨ। ਇਸ ਦੌਰਾਨ ਮਨੋਰੰਜਨ ਕਾਲੀਆ ਦੇ ਆਉਣ ਦੀ ਭਿਣਕ ਲੱਗਦਿਆਂ ਹੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਘਿਰਾਓ ਗਿਆ ਹੈ।

Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ , ਅਦਾਕਾਰ ਗੁਰਪ੍ਰੀਤ ਲਾਡੀ ਦਾ ਹੋਇਆ ਦਿਹਾਂਤ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਜਿੱਥੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਗੱਡੀ ਦੀ ਘੇਰਾਬੰਦੀ ਕੀਤੀ, ਉੱਥੇ ਹੀ ਉਸ ਨੂੰ ਜ਼ਿਲ੍ਹਾ ਪ੍ਰਧਾਨ ਦੇ ਘਰ ਵਿਚ ਬੰਦੀ ਬਣਾ ਲਿਆ ਹੈ। ਇਸ ਦੌਰਾਨ ਕਿਸਾਨਾਂ ਨੇ ਘਰ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ ਹੈ।

Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਸੁਰੱਖਿਆ ਮੁਲਾਜ਼ਮ ਮੌਜੂਦ ਹਨ।ਬਰਨਾਲਾ ਪੁਲਿਸ ਦੇ ਡੀਐੱਸਪੀ ਰਮਨਿੰਦਰ ਸਿੰਘ ਦਿਆਲ, ਡੀਐੱਸਪੀ ਲਖਵੀਰ ਸਿੰਘ ਟਿਵਾਣਾ ਸਦਰ ਥਾਣਾ ਦੇ ਮੁਖੀ ਬਲਜੀਤ ਸਿੰਘ ਸਿਟੀ ਟੂ ਦੇ ਐੱਸਐੱਚਓ ਅਜੈਬ ਸਿੰਘ ਭਾਰੀ ਗਿਣਤੀ 'ਚ ਪੁਲਿਸ ਫੋਰਸ ਸਮੇਤ ਪੁੱਜ ਚੁੱਕੇ ਹਨ।

Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਪਿਛਲੇ 19 ਦਿਨਾਂ ਤੋਂਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਘਰ ਦਾ ਘਿਰਾਓ ਕੀਤਾ ਹੋਇਆ ਹੈ ਅਤੇ ਭਾਜਪਾ ਨੇਤਾਵਾਂ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

-PTCNews

educare

Related Post