ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਕੀਤੀ ਹੰਗਾਮੀ ਮੀਟਿੰਗ

By  Shanker Badra December 3rd 2020 10:26 AM

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਕੀਤੀ ਹੰਗਾਮੀ ਮੀਟਿੰਗ:ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ। 35 ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੁੱਝ ਵੀ ਮਨਜ਼ੂਰ ਨਹੀਂ।ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੜ੍ਹੇ ਲਿਖੇ ਹਾਂ, ਜਾਣਦੇ ਹਾਂ ਸਾਡੇ ਲਈ ਕੀ ਠੀਕ ਹੈ।

Farmers leaders Emergency meeting Before Union Government With meeting ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਕੀਤੀ ਹੰਗਾਮੀ ਮੀਟਿੰਗ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਗਿਆ ਹੈ ਕਿ ਦੋਵਾਂ ਆਗੂਆਂ ਵਿਚਾਲੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਚੌਥੇ ਗੇੜ ਦੇ ਗੱਲਬਾਤ ਤੋਂ ਪਹਿਲਾਂ ਮੁਲਾਕਾਤ ਹੋਵੇਗੀ।

Farmers leaders Emergency meeting Before Union Government With meeting ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਕੀਤੀ ਹੰਗਾਮੀ ਮੀਟਿੰਗ

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਦੇਸ਼ ਦੇ ਸਾਰੇ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਵਿੱਚ ਜਾਣਗੇ। ਸੰਯੁਕਤ ਕਿਸਾਨ ਮੋਰਚਾ ਅਗਵਾਈ ਕਰੇਗੀ।

Farmers leaders Emergency meeting Before Union Government With meeting ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਕੀਤੀ ਹੰਗਾਮੀ ਮੀਟਿੰਗ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ।

-PTCNews

Related Post