ਕਿਸਾਨਾਂ ਦੀ ਵੱਡੀ ਰਣਨੀਤੀ, ਹੁਣ ਮਰ ਕੇ ਜਾਂ ਹੱਕ ਲੈ ਕੇ ਹੀ ਜਾਵਾਗੇ ਵਾਪਿਸ

By  Jagroop Kaur December 2nd 2020 03:13 PM -- Updated: December 2nd 2020 03:15 PM

ਕੇਂਦਰ ਦੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ ਕਰੀਬ ਇਕ ਹਫ਼ਤੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਹਨ। ਕਿਸਾਨ ਅੰਦੋਲਨ ਦਾ ਅੱਜ 7ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੀਤੇ ਦਿਨੀਂ ਜੋ ਗੱਲਬਾਤ ਹੋਈ, ਉਸ 'ਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ। ਇਸ ਵਜ੍ਹਾਂ ਤੋਂ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਹੋ ਜਾਂਦੇ।

Farmer Protest

ਇਸੇ ਤਹਿਤ ਕਿਸਾਨਾਂ ਵੱਲੋਂ ਅੱਜ ਮੀਟਿੰਗ ਕਿੱਤੀ ਗਈ ਜਿਥੇ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ , ਕਿਸਾਨਾਂ ਨੇ ਕਿਹਾ ਕੇ ਉਹ ਆਪਣਾ ਹਕ ਲੈਕੇ ਹੀ ਮੁੜਣਗੇ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਾਡੇ ਕੋਲ ਕੇਂਦਰ ਦੀਆਂ ਸਾਰੀਆਂ ਗੱਲਾਂ ਦਾ ਜਵਾਬ ਕੇਂਦਰ ਕੋਲ ਸਾਡੀ ਇੱਕ ਦਾ ਵੀ ਨਹੀ

MLA Sombir Sangwan

ਦੱਸ ਦੇਈਏ ਕਿ ਕੇਂਦਰ ਨਾਲ ਕੱਲ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਦੇ 35 ਆਗੂਆਂ ਨੇ ਹਿੱਸਾ ਲਿਆ ਸੀ। ਅੱਜ ਦੀ ਮੀਟਿੰਗ 'ਚ

ਵਿੱਚ ਸਾਰੇ ਪ੍ਰਮੁੱਖ ਆਗੂ ਮੌਜੂਦ ਸਨ। ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ ਕਿ ਭਲਕੇ 37 ਕਿਸਾਨ ਜਥੇਬੰਦੀਆਂ ਕੇਂਦਰ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੀਆਂ।

Farmer Protest News

ਉਨ੍ਹਾਂ ਨੇ ਹਵਾਲਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਨਹੀਂ ਜਾਣਗੇ ਅਤੇ ਉਹ ਆਪਣੀ ਜਾਨ ਦੀ ਕੀਮਤ 'ਤੇ ਵੀ ਇਸ ਲਈ ਲੜਨ ਲਈ ਤਿਆਰ ਹਨ।

ਕਿਸਾਨਾਂ ਨੇ ਬੀਤੇ ਦਿਨੀਂ ਵੀ ਬੈਠਕ ਕੀਤੀ ਸੀ ਜਿਸ ਵਿਚ ਅਹਿਮ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ।  ਦੋਵੇਂ ਪੱਖ ਵੀਰਵਾਰ ਯਾਨੀ ਕਿ 3 ਦਸੰਬਰ ਨੂੰ ਮੁੜ ਬੈਠਕ ਕਰਨਗੇ। ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ।

Related Post