ਖੇਤੀ ਕਾਨੂੰਨਾਂ 'ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

By  Shanker Badra December 3rd 2020 01:22 PM

ਖੇਤੀ ਕਾਨੂੰਨਾਂ 'ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਅੱਜ ਫ਼ਿਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਜਿਸ 'ਚ 40 ਕਿਸਾਨ ਜਥੇਬੰਦੀਆਂ ਦੇ ਆਗੂ ਵਿਗਿਆਨ ਭਵਨ ਪੁੱਜ ਗਏ ਹਨ।ਕੇਂਦਰ ਸਰਕਾਰ ਨੇ ਮੁੜ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ। ਕਿਸਾਨ ਆਗੂਆਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਖਤਮ ਕੀਤੇ ਜਾਣ।

Farmers' organizations and Center between Meeting on agricultural laws 2020 ਖੇਤੀ ਕਾਨੂੰਨਾਂ 'ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

ਇਸ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੀ ਗੱਲਬਾਤ 'ਚ ਹੱਲ ਨਿਕਲਣ ਦੀ ਉਮੀਦ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਸਕਾਰਾਤਮਕ ਨਤੀਜਾ ਨਿਕਲੇਗਾ। ਅੱਜ ਦੀ ਇਸ ਮੀਟਿੰਗ 'ਚ ਕੀ ਹੱਲ ਨਿਕਲੇਗਾ, ਉਹ ਕੁਝ ਦੇਰ 'ਚ ਸਾਫ਼ ਹੋ ਜਾਵੇਗਾ। ਇਸ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ 1 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

Farmers' organizations and Center between Meeting on agricultural laws 2020 ਖੇਤੀ ਕਾਨੂੰਨਾਂ 'ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੜ੍ਹੇ ਲਿਖੇ ਹਾਂ, ਜਾਣਦੇ ਹਾਂ ਸਾਡੇ ਲਈ ਕੀ ਠੀਕ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਅੱਜ ਵੀ ਗੱਲਬਾਤ ਸਿਰੇ ਨਾ ਲੱਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਆਰ -ਪਾਰ ਦੀ ਲੜਾਈ ਵਿੱਢੀ ਜਾਵੇਗੀ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।

Farmers' organizations and Center between Meeting on agricultural laws 2020 ਖੇਤੀ ਕਾਨੂੰਨਾਂ 'ਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ,ਕੀ ਇਸ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

-PTCNews

Related Post