29 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ

By  Shanker Badra October 15th 2020 04:42 PM -- Updated: October 15th 2020 04:54 PM

29 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ:ਚੰਡੀਗੜ੍ਹ : ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਮੀਟਿੰਗ ਹੋਈ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਹੈ। [caption id="attachment_440465" align="aligncenter" width="300"]Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ[/caption] ਜਾਣਕਾਰੀ ਅਨੁਸਾਰ ਕਿਸਾਨਾਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਟੋਲ ਪਲਾਜ਼ਾ ਤੇ ਪੈਟਰੋਲ ਪੰਪਾਂ ਦਾ ਘਿਰਾਓ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਵਾਪਸ ਲਿਆ ਗਿਆ ਹੈ। 17 ਅਕਤੂਬਰ ਨੂੰ ਮੋਦੀ ਦੇ ਸਾਰੇ ਪੰਜਾਬ ਵਿੱਚ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਵਾਂਗੇ , ਸਿਰਫ਼ ਅੰਦੋਲਨ ਕਰਨ ਲਈ ਦਿੱਲੀ ਜਾਵਾਂਗੇ। 20 ਅਕਤੂਬਰ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾਐਲਾਨ ਕੀਤਾ ਜਾਵੇਗਾ। [caption id="attachment_440466" align="aligncenter" width="300"]Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ[/caption] ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ। [caption id="attachment_440463" align="aligncenter" width="300"]Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ[/caption] ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ ਹੋਈ 29 ਕਿਸਾਨ ਜਥੇਬੰਦੀਆਂ ਦੀਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀ‌ਟਿੰਗ ਹੋਈ ਸੀ ਪਰ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰੀ ਮੰਤਰੀ ਮੌਜੂਦ ਨਹੀਂ ਸੀ। ਇਸ ਮੀਟਿੰਗ 'ਚ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ। Farmers Organizations Announce to Continue Rail Roko Andolan till October 20 -PTCNews

Related Post