ਹੁਣੇ -ਹੁਣੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ , ਸਰਕਾਰ ਨੂੰ ਦਿੱਤਾ ਇਹ ਅਲਟੀਮੇਟਮ

By  Shanker Badra October 21st 2020 04:49 PM

ਹੁਣੇ -ਹੁਣੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ , ਸਰਕਾਰ ਨੂੰ ਦਿੱਤਾ ਇਹ ਅਲਟੀਮੇਟਮ:ਚੰਡੀਗੜ੍ਹ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਲਈ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਮੀਟਿੰਗ ਹੋਈ ਹੈ। ਇਸ ਮੀਟਿੰਗ ਮਗਰੋਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 5 ਨਵੰਬਰ ਤੱਕ ਮਾਲਗੱਡੀਆਂ ਨੂੰ ਛੋਟ ਦਿੱਤੀ ਗਈ ਹੈ। ਰੇਲ ਪਟੜੀਆਂ 'ਤੇ ਧਰਨੇ ਜਾਰੀ ਰਹਿਣਗੇ ,ਸਿਰਫ ਮਾਲਗੱਡੀਆਂ ਨੂੰ ਰਾਹ'ਦਿੱਤਾ ਜਾਵੇਗਾ।

farmers' organizations big announcement on Farm Bill 2020 ਹੁਣੇ -ਹੁਣੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ , ਸਰਕਾਰ ਨੂੰ ਦਿੱਤਾ ਇਹ ਅਲਟੀਮੇਟਮ

ਉਨ੍ਹਾਂ ਨੇ ਦੱਸਿਆ ਕਿ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਅੱਗੇ ਧਰਨੇ-ਮੁਜ਼ਾਹਰੇ ਰਹਿਣਗੇ ਜਾਰੀ। ਪੰਜਾਬ 'ਚ ਭਾਜਪਾ ਆਗੂਆਂ ਦਾ ਵੀ ਵਿਰੋਧ ਜਾਰੀਰਹੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿਕਿਸਾਨ ਅੰਦੋਲਨ ਦੇ ਦਬਾਅ ਕਰਕੇ ਸੂਬਾ ਸਰਕਾਰ ਨੇ ਇਜਲਾਸ ਸੱਦਿਆ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 4 ਤਰੀਕ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 4 ਤਰੀਕ ਨੂੰ ਅਗਲੀ ਮੀਟਿੰਗ 'ਚ ਸੰਘਰਸ਼ ਦੀ ਨਵੀਂ ਰਣਨੀਤੀ'ਐਲਾਨੀ ਜਾਵੇਗੀ।

farmers' organizations big announcement on Farm Bill 2020 ਹੁਣੇ -ਹੁਣੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ , ਸਰਕਾਰ ਨੂੰ ਦਿੱਤਾ ਇਹ ਅਲਟੀਮੇਟਮ

ਦੱਸਣਯੋਗ ਹੈ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ ਅਤੇ ਇਹਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਰਹਿਣਗੇ।

farmers' organizations big announcement on Farm Bill 2020 ਹੁਣੇ -ਹੁਣੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ , ਸਰਕਾਰ ਨੂੰ ਦਿੱਤਾ ਇਹ ਅਲਟੀਮੇਟਮ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ 'ਚ 3 ਬਿੱਲ ਪੇਸ਼ ਕੀਤੇ ਸਨ ,ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਪੂਰੇ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ।

farmers' organizations big announcement on Farm Bill 2020

-PTCNews

Related Post