26 ਜਨਵਰੀ ਦੇ ਟਰੈਕਟਰ ਮਾਰਚ ਨੂੰ ਲੈਕੇ ਕਿਸਾਨ ਕਰ ਸਕਦੇ ਹਨ ਕੇਂਦਰ ਤੋਂ ਅਹਿਮ ਮੰਗ

By  Jagroop Kaur January 17th 2021 11:59 AM -- Updated: January 17th 2021 12:19 PM

ਦਿੱਲੀ : ਕਿਸਾਨੀ ਅੰਦੋਲਨ 'ਚ ਡਟੇ ਕਿਸਾਨਾਂ ਵੱਲੋਂ ਕੇਂਦਰ ਖਿਲ਼ਾਫ ਰੋਸ ਜਤਾਉਂਦੇ ਹੋਏ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵੱਡੀ ਟਰੈਕਟਰ ਰੈਲੀ ਕੱਢੀ ਜਾਵੇਗੀ , ਜਿਸ ਦੇ ਲਈ ਆਪਣਾ ਪੂਰੀ ਤਰ੍ਹਾਂ ਨਾਲ ਪ੍ਰਬੰਧ ਕਰਦੇ ਹੋਏ, ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਦੌਰਾਨ ਟਰੈਕਟਰਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਰਿੰਗ ਰੋਡ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਅੰਦਰ ਲਾਜਪਤ ਨਗਰ ਅਤੇ ਹੋਰਨਾਂ ਥਾਵਾਂ ਤੋਂ ਲੰਘਣ ਦੇ ਲਈ ਪੂਰਨ ਤੌਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ , ਅਤੇ ਦਿੱਲੀ ਦੇ ਅੰਦਰ ਜਾਣ ਲਈ ਕਿਸਾਨਾਂ ਵੱਲੋਂ ਇਹ ਮੰਗ ਰੱਖੀ ਜਾਵੇਗੀ , ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਸਬੰਧੀ , ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਲੋਕਾਂ ਅਤੇ ਮੀਡੀਆ ਨੂੰ ਹੋਰ ਵੀ ਜਾਣਕਾਰੀ ਦਿੱਤੀ ਜਾਵੇਗੀ।ਜਿਥੇ ਕਿਸਾਨੀ ਗਣਤੰਤਰ ਦਿਵਸ ਪਰੇਡ ਲਈ ਰੋਡ-ਮੈਪ ਤੈਅ ਕਰਨ ਦੀ ਸੰਭਾਵਨਾ ਹੈ।

Farmers Protest : Kisan Jathebandi Meeting with Central Government's on Farmers laws

ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ

ਦਸਣਯੋਗ ਹੈ ਕਿ ਦਿੱਲੀ ਦੇ ਆਸਪਾਸ ਦੇ ਮੋਰਚਿਆਂ ਤੋਂ ਕਿਸਾਨ 26 ਜਨਵਰੀ ਨੂੰ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ “ਕਿਸਾਨ ਗਣਤੰਤਰ ਪਰੇਡ” ਕਰਨਗੇ। ਪਰੇਡ ਗਣਤੰਤਰ ਦਿਵਸ ਦੀ ਅਧਿਕਾਰਤ ਪਰੇਡ ਦੇ ਖਤਮ ਹੋਣ ਤੋਂ ਬਾਅਦ ਹੋਵੇਗੀ। ਇਸ ਦੇ ਨਾਲ 26 ਜਨਵਰੀ ਤੱਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਈ ਸਥਾਨਕ ਅਤੇ ਰਾਸ਼ਟਰੀ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਦੀ 7 ਮੈਂਬਰੀ ਤਾਲਮੇਲ ਕਮੇਟੀ, ਜੋ ਕਿ ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਦਾ ਤਾਲਮੇਲ ਕਰ ਰਹੀ ਹੈ, ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪ੍ਰੈੱਸ ਕਲੱਬ 'ਚ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਦੇ ਆਸਪਾਸ ਦੇ ਮੋਰਚਿਆਂ ਤੋਂ, ਕਿਸਾਨ 26 ਜਨਵਰੀ ਨੂੰ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ “ਕਿਸਾਨ ਗਣਤੰਤਰ ਪਰੇਡ” ਕਰਨਗੇ। ਇਸ ਦੇ ਨਾਲ ਹੀ ਜਥੇਬੰਦੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਸਾਹਮਣੇ ਮਾਰਚ ਨੂੰ ਲੈ ਕੇ ਰੂਟ ਪਲਾਨ ਰੱਖਿਆ ਜਾਵੇਗਾ

Related Post