ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ ਤੇ ਉਤਰੇ ਕਿਸਾਨ, ਪੰਜਾਬ ਚ 2 ਘੰਟੇ ਚੱਕਾ ਜਾਮ , ਆਵਾਜਾਈ ਰਹੀ ਠੱਪ

By  Shanker Badra October 9th 2020 03:54 PM

ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ 'ਤੇ ਉਤਰੇ ਕਿਸਾਨ, ਪੰਜਾਬ 'ਚ 2 ਘੰਟੇ 'ਚੱਕਾ ਜਾਮ' , ਆਵਾਜਾਈ ਰਹੀ ਠੱਪ:ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ 'ਚ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਹਰਿਆਣਾ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨਾਂ ਵਲੋਂ ਇਹ ਰੋਸ ਪ੍ਰਦਰਸ਼ਨ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾ ਦੇ ਵਿਰੋਧ 'ਚ, ਹਰਿਆਣਾ 'ਚ ਭਾਜਪਾ ਸਰਕਾਰ ਵਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਜਾ ਰਿਹਾ ਹੈ। [caption id="attachment_438407" align="aligncenter"] Farmers Organizations jam in Punjab Against agricultural laws[/caption] ਇਸ ਦੌਰਾਨ ਕਿਸਾਨਾਂ ਵਲੋਂ ਸੂਬੇ ਭਰ 'ਚ 100 ਤੋਂ ਵੀ ਵੱਧ ਥਾਵਾਂ 'ਤੇ ਟੋਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪਾਂ ਨੇੜੇ ਸਾਰੇ ਹੀ ਪ੍ਰਮੁੱਖ ਸੜ੍ਹਕੀ ਮਾਰਗ 'ਤੇ ਧਰਨਾ ਲਗਾ ਕੇ ਜਾਮ ਕਰ ਦਿੱਤੇ ਗਏ ਹਨ। ਇਸ ਦੌਰਾਨ ਲੁਧਿਆਣਾ-ਚੰਡੀਗੜ੍ਹ ਹਾਈਵੇ 'ਤੇ ਘੁਲਾਲ ਨੇੜੇ ਰਾਸ਼ਟਰੀ ਟੋਲ ਪਲਾਜ਼ਾ ਵਿਖੇ ਸੜਕਾਂ ਘੇਰ ਕੇ ਬੈਠੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇਅ ਸਮੇਤ ਸਾਰੀਆਂ ਸੜ੍ਹਕਾਂ 'ਤੇ ਧਰਨਾ ਦਿੰਦੇ ਹੋਏ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ। [caption id="attachment_438406" align="aligncenter"] Farmers Organizations jam in Punjab Against agricultural laws[/caption] ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਤੋਰਦਿਆਂ ਬਹਿਰਾਮ ਵਿਖੇ ਕਿਸਾਨਾਂ ਵਲੋਂ ਰੋਸ ਧਰਨਾ ਲਗਾਇਆ ਗਿਆ ਅਤੇ ਬਹਿਰਾਮ ਵਿਖੇ ਲਗਾਇਆ ਟੋਲ ਪਲਾਜ਼ਾ ਮੁਕੰਮਲ ਬੰਦ ਕਰਵਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਜਦੋਂ ਤੱਕ ਮੋਦੀ ਸਰਕਾਰ ਖੇਤੀ ਵਿਰੋਧੀ ਕਾਨੂੰਨ ਵਾਪਸ ਨਹੀਂ, ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਵੱਲੋਂ ਜੰਮ ਕੇ ਕੇਂਦਰ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। [caption id="attachment_438408" align="aligncenter"] Farmers Organizations jam in Punjab Against agricultural laws[/caption] ਇਸ ਦੇ ਇਲਾਵਾ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ 12 ਤੋਂ ਲੈ ਕੇ 2 ਵਡੇ ਤੱਕ ਲਾਢੂਵਾਲ ਟੋਲ ਪਲਾਜ਼ਾ 'ਤੇ ਰੋਡ ਜਾਮ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਲੁਧਿਆਣਾ ਤੋਂ ਜਲੰਧਰ ਜਾਣ ਵਾਲੀ ਟਰੈਫ਼ਿਕ ਅਤੇ ਜਲੰਧਰ ਤੋਂ ਲੁਧਿਆਣਾ ਜਾਣ ਵਾਲੀ ਟਰੈਫ਼ਿਕ ਨੂੰ ਰੋਕ ਦਿਤਾ ਗਿਆ। ਇਸ ਕਾਰਨ ਕਰੀਬ 10-15 ਮਿੰਟਾਂ 'ਚ 2 ਕਿਲੋਮੀਟਰ ਤੱਕ ਟਰੈਫ਼ਿਕ ਜਾਮ ਲੱਗ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ 2 ਵਜੇ ਤਕ ਕੌਮਾਂਤਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਸੀ। -PTCNews

Related Post