ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚਲਾਉਣ ਲਈ ਰੇਲ ਟਰੈਕ ਵਿਹਲੇ ਕਰ ਦਿੱਤੇ: BKU ਉਗਰਾਹਾਂ

By  Shanker Badra November 7th 2020 05:30 PM

ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚਲਾਉਣ ਲਈ ਰੇਲ ਟਰੈਕ ਵਿਹਲੇ ਕਰ ਦਿੱਤੇ: BKU ਉਗਰਾਹਾਂ:ਚੰਡੀਗੜ੍ਹ : ਕੇਂਦਰ ਵੱਲੋਂ ਖੇਤੀ ਵਿਰੋਧੀ ਕਾਨੂੰਨ ਬਣਾਏ ਜਾਣ ਅਤੇ ਬਿਜਲੀ ਸੋਧ ਕਾਨੂੰਨ 2020 ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 1ਅਕਤੂਬਰ ਤੋਂ ਲਾਏ ਪੱਕੇ ਮੋਰਚਿਆਂ ਦੌਰਾਨ ਪੰਜਾਬ ਵਿੱਚ ਕੋਲੇ ਦੀ ਸਪਲਾਈ, ਅਨਾਜ ਦੀ ਢੁਆਈ, ਬਾਰਦਾਨਾ, ਕਣਕ ਦੀ ਬਿਜਾਈ ਲਈ ਡੀਏਪੀ ਯੂਰੀਆ ਆਦਿ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਲੋੜਾਂ ਨੂੰ ਧਿਆਨ ਰੱਖਦਿਆਂ ਕਿਸਾਨ ਜਥੇਬੰਦੀਆਂ ਨੇ ਮਾਲਗੱਡੀਆਂ ਚਲਾਉਣ ਲਈ ਰੇਲਵੇ ਲਾਈਨਾਂ ਤੇ ਲਾਏ ਧਰਨੇ 25 ਅਕਤੂਬਰ ਤੋਂ 4 ਨਵੰਬਰ ਤੱਕ ਹਟਾ ਕੇ ਰੇਲ ਟਰੈਕ ਵਿਹਲੇ ਕਰ ਦਿੱਤੇ ਸਨ

Farmers' organizations Open Railway tracks to freight trains in Punjab: BKU Ugraha ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚਲਾਉਣ ਲਈ ਰੇਲ ਟਰੈਕ ਵਿਹਲੇ ਕਰ ਦਿੱਤੇ : BKU ਉਗਰਾਹਾਂ

ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ , ਅਦਾਕਾਰ ਗੁਰਪ੍ਰੀਤ ਲਾਡੀ ਦਾ ਹੋਇਆ ਦਿਹਾਂਤ  

ਪਰ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਤੇ ਹਮਾਇਤੀ ਕਿਰਤੀ ਲੋਕਾਂ ਨੂੰ ਸਬਕ ਸਿਖਾਉਣ ਦੀ ਬਦਲਾ-ਲਊ ਭਾਵਨਾ ਨਾਲ ਕਿਸਾਨਾਂ ਵੱਲੋਂ ਰੇਲਵੇ ਪਲੇਟਫਾਰਮਾਂ ‘ਤੇ ਧਰਨੇ ਦੇਣ ਦੇ ਬੇਤੁਕੇ ਬਿਆਨ ਦੇ ਕੇ ਮਾਲਗੱਡੀਆਂ ਨਾ ਚਲਾਉਣ ਦਾ ਹੰਕਾਰੀ ਫੈਸਲਾ ਜਾਰੀ ਰੱਖਿਆ।

Farmers' organizations Open Railway tracks to freight trains in Punjab: BKU Ugraha ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚਲਾਉਣ ਲਈ ਰੇਲ ਟਰੈਕ ਵਿਹਲੇ ਕਰ ਦਿੱਤੇ : BKU ਉਗਰਾਹਾਂ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਹਿਤਾਂ ਦਾ ਧਿਆਨ ਰੱਖਦਿਆਂ ਜਥੇਬੰਦੀਆਂ ਨੇ ਕੱਲ੍ਹ 6 ਨਵੰਬਰ ਤੋਂ ਰੇਲਵੇ ਲਾਈਨਾਂ ਤੋਂ ਸਾਰੇ ਧਰਨੇ ਚੁੱਕ ਲਏ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਰਾਜਪੁਰਾ ਅਤੇ ਬਣਾਂਵਾਲੀ ਥਰਮਲ ਦੀਆਂ ਨਿੱਜੀ ਰੇਲਵੇ ਲਾਈਨਾਂ ਤੋਂ ਵੀ ਧਰਨੇ ਚੁੱਕ ਕੇ ਥਰਮਲਾਂ ਦੇ ਗੇਟਾਂ ‘ਤੇ ਲਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਜ ਜੱਗ ਜ਼ਾਹਰ ਹੋ ਗਿਆ ਜਦੋਂ ਮੋਦੀ ਸਰਕਾਰ ਨੇ ਇਹ ਸ਼ਰਤ ਮੜ੍ਹ ਦਿੱਤੀ ਕਿ ਮਾਲ ਗੱਡੀਆਂ ਦੇ ਨਾਲ ਯਾਤਰੀ ਰੇਲ ਗੱਡੀਆਂ ਵੀ ਚਲਾਈਆਂ ਜਾਣਗੀਆਂ।

Farmers' organizations Open Railway tracks to freight trains in Punjab: BKU Ugraha ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚਲਾਉਣ ਲਈ ਰੇਲ ਟਰੈਕ ਵਿਹਲੇ ਕਰ ਦਿੱਤੇ : BKU ਉਗਰਾਹਾਂ

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਲੋਕਾਂ ਦਾ ਭੋਰਾ ਵੀ ਫ਼ਿਕਰ ਨਹੀਂ, ਉਨ੍ਹਾਂ ਨੂੰ ਤਾਂ ਸਿਰਫ ਕਾਰਪੋਰੇਟ ਘਰਾਣਿਆਂ ਦੇ ਅੰਨ੍ਹੇ ਮੁਨਾਫਿਆਂ ਵਿਚ ਰੁਕਾਵਟ ਆਉਣ ਦਾ ਫਿਕਰ ਹੀ ਸਤਾ ਰਿਹਾ ਹੈ। ਜੇਕਰ ਮੋਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਦਲਾ-ਲਊ ਵਿਹਾਰ ਇਸੇ ਤਰ੍ਹਾਂ ਜਾਰੀ ਰੱਖਿਆ ਤਾਂ ਉਹ ਪੰਜਾਬ ਦੇ ਸੰਘਰਸ਼ਸ਼ੀਲ ਲੋਕਾਂ ਦੇ ਲਗਾਤਾਰ ਵਧ ਰਹੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਖੇਤੀ ਵਿਰੋਧੀ ਬਿੱਲਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ 38ਵੇਂ ਦਿਨ ਵੀ ਸ਼ਾਪਿੰਗ ਮਾਲਜ਼,ਟੋਲ ਪਲਾਜਿਆਂ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਪ੍ਰਾਈਵੇਟ ਥਰਮਲਾਂ ਸਮੇਤ 42 ਥਾਵਾਂ ‘ਤੇ ਧਰਨੇ ਜਾਰੀ ਹਨ।

-PTCNews

Related Post