ਦੁੱਖਦਾਈ ਖ਼ਬਰ ! ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕ ਨੌਜਵਾਨ ਕਿਸਾਨ ਦੀ ਹੋਈ ਮੌਤ

By  Shanker Badra January 18th 2021 05:52 PM -- Updated: January 18th 2021 05:54 PM

ਮਲੋਟ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 54ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਪੜ੍ਹੋ ਹੋਰ ਖ਼ਬਰਾਂ : ਸਰਹੱਦਾਂ 'ਤੇ ਡਟੀਆਂ ਬੀਬੀਆਂ ,ਮਹਿਲਾ ਕਿਸਾਨ ਦਿਵਸ ਮੌਕੇ ਭੁੱਖ ਹੜਤਾਲ 'ਤੇ ਬੈਠੀਆਂ 20 ਮਹਿਲਾਵਾਂ [caption id="attachment_467217" align="aligncenter" width="300"]Farmers Protest । Farmer dies From Village Aulakh due to ill health at Tikri border ਦੁੱਖਦਾਈ ਖ਼ਬਰ ! ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕ ਨੌਜਵਾਨ ਕਿਸਾਨ ਦੀ ਹੋਈ ਮੌਤ[/caption] ਇਸ ਦੇ ਚਲਦੇ ਅੱਜ ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਪੁੱਜੇ ਮਲੋਟ ਦੇ ਨੇੜਲੇ ਪਿੰਡ ਔਲਖ ਦੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਕਿਸਾਨ ਬੀਤੇ ਦਿਨੀਂ ਪਿੰਡ ਔਲਖ ਤੋਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਗਿਆ ਸੀ। [caption id="attachment_467215" align="aligncenter" width="300"]Farmers Protest । Farmer dies From Village Aulakh due to ill health at Tikri border ਦੁੱਖਦਾਈ ਖ਼ਬਰ ! ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕ ਨੌਜਵਾਨ ਕਿਸਾਨ ਦੀ ਹੋਈ ਮੌਤ[/caption] ਇਸ ਦੌਰਾਨ ਉਥੇ ਉਸ ਦੀ ਸੇਵਾ ਕਰਦਿਆਂ ਅਚਾਨਕ ਸਿਹਤ ਵਿਗੜ ਗਈ ਅਤੇ ਇਲਾਜ ਅਧੀਨ ਪਰਵਿੰਦਰ ਸਿੰਘ ਦੀ ਬੀਤੀ ਰਾਤ ਅਚਾਨਕ ਮੌਤ ਹੋ ਗਈ। ਨੌਜਵਾਨ ਕਿਸਾਨ ਪਰਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਿੰਡ ਔਲਖ ਵਿਚ ਮਾਤਮ ਛਾ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਜਾਨ 70 ਤੋਂ ਵੱਧ ਹੀ ਮੌਤਾਂ ਹੋਣ ਹੋ ਚੁੱਕੀਆਂ ਹਨ। [caption id="attachment_467219" align="aligncenter" width="276"]Farmers Protest । Farmer dies From Village Aulakh due to ill health at Tikri border ਦੁੱਖਦਾਈ ਖ਼ਬਰ ! ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕ ਨੌਜਵਾਨ ਕਿਸਾਨ ਦੀ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 15 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਸੁਪਰੀਮ ਕੋਰਟ ਵਿੱਚ ਅੱਜ ਕਿਸਾਨਾਂ ਦੇ ਟਰੈਕਟਰ ਮਾਰਚ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਸੀ ਫ਼ਿਲਹਾਲ ਸੁਪਰੀਮ ਕੋਰਟ ਨੇ ਬੁੱਧਵਾਰ ਤੱਕ ਸੁਣਵਾਈ ਟਾਲ ਦਿੱਤੀ ਹੈ। ਹੁਣ ਇਹ ਸੁਣਵਾਈ 20 ਜਨਵਰੀ ਨੂੰ ਹੋਵੇਗੀ। -PTCNews

Related Post