ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਸੰਗਰੂਰ ਦੇ ਕਿਸਾਨ ਦੀ ਹੋਈ ਮੌਤ

By  Shanker Badra January 15th 2021 01:58 PM

ਸੰਗਰੂਰ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 51ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ।  ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ

Farmers Protest । Farmer death during kisan andolan at Tikri border ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਸੰਗਰੂਰ ਦੇ ਕਿਸਾਨ ਦੀ ਹੋਈ ਮੌਤ

ਇਸ ਦੌਰਾਨ ਟਿੱਕਰੀ ਬਾਰਡਰ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ 68 ਸਾਲਾਂ ਕਿਸਾਨ ਜੰਗੀਰ ਸਿੰਘ ਦੀ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜੰਗੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਅੱਜ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ  ਮ੍ਰਿਤਕ ਕਿਸਾਨ ਜੰਗੀਰ ਸਿੰਘ ਸੰਗਰੂਰ ਦੇ ਪਿੰਡ ਛਾਜਲੀ ਦਾ ਰਹਿਣ ਵਾਲਾ ਸੀ।

Farmers Protest । Farmer death during kisan andolan at Tikri border ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਸੰਗਰੂਰ ਦੇ ਕਿਸਾਨ ਦੀ ਹੋਈ ਮੌਤ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ ਲਗਭਗ 51 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 70 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਾਨੂੰਨ ਵਾਪਸ ਨਾ ਲੈਣ ਦੀ ਜ਼ਿੱਦ 'ਤੇ ਅੜੀ ਹੋਈ ਹੈ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

Farmers Protest । Farmer death during kisan andolan at Tikri border ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਸੰਗਰੂਰ ਦੇ ਕਿਸਾਨ ਦੀ ਹੋਈ ਮੌਤ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 9ਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ। ਕਿਸਾਨਾਂ ਵੱਲੋਂ 26 ਜਨਵਰੀ ਭਾਵ ਗਣਤੰਤਰ ਦਿਵਸ 'ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ।

-PTCNews

Related Post