ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

By  Shanker Badra January 13th 2021 03:56 PM -- Updated: January 13th 2021 04:14 PM

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ 'ਤੇ ਰੋਕ ਲਾਏ ਜਾਣ ਦੇ ਬਾਵਜੂਦ ਵੀ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਪਿਛਲੇ 49 ਦਿਨਾਂ ਤੋਂ ਦਿੱਲੀ ਦੀਆਂ ਵੱਖ -ਵੱਖ ਸਰਹੱਦਾਂ 'ਤੇ ਡਟੇ ਹੋਏ ਹਨ।  ਕਿਸਾਨ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਮੈਂਬਰ ਸਰਕਾਰ ਦੇ ਸਮਰਥਕ ਹਨ। ਅੱਜ ਲੋਹੜੀ ਮੌਕੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਵੱਡੀ ਰਾਹਤ ,ਪਟਿਆਲਾ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ

Farmers Protest । Lohri in Burn copies of Agriculture law । Kisan Andolan ਦੇਸ਼ ਭਰ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਸੱਦੇ ਦੇ ਚੱਲਦਿਆਂ ਅਜਨਾਲਾ ਵਿਖੇ ਵੀ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ।

Farmers Protest । Lohri in Burn copies of Agriculture law । Kisan Andolan ਦੇਸ਼ ਭਰ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮੂਨਕਾਂ ਵਿਖੇ ਵੱਖ -ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਕਿਸਾਨ ਆਗੂ ਸੁੱਖਵਿੰਦਰ ਸਿੰਘ ਮੂਨਕ ਦੀ ਅਗਵਾਈ ਵਿੱਚ ਸਾੜੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਲੰਧਰ ਜ਼ਿਲ੍ਹੇ 'ਚ ਵੱਖ -ਵੱਖ ਥਾਵਾਂ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ ਹੈ।

Farmers Protest । Lohri in Burn copies of Agriculture law । Kisan Andolan ਦੇਸ਼ ਭਰ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਕਿਸਾਨਾਂ ਵੱਲੋ ਕੇਂਦਰ ਸਰਕਾਰ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ ਲੋਹੜੀ ਮੌਕੇ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਤਿੰਨ ਬਿਲਾਂ ਦੀਆਂ ਕਾਪੀਆਂ ਸਾੜੇ ਜਾਣ ਦਾ ਸੱਦਾ ਦਿੱਤਾ ਗਿਆ, ਜਿਸ ਦੇ ਮੱਦੇਨਜ਼ਰ ਤਰਨਤਾਰਨ ਵਿਖੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋ ਰੋਸ ਪ੍ਰਦਰਸ਼ਨ ਕਰਦਿਆ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਿਆਂ ਗਈਆਂ ਹਨ।

Farmers Protest । Lohri in Burn copies of Agriculture law । Kisan Andolan ਦੇਸ਼ ਭਰ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ

ਖੇਤੀ ਕਾਨੂੰਨਾਂ ਦੇ ਰੋਸ ਵਜੋਂ ਮਾਨਸਾ ਦੇ ਵਕੀਲ ਭਾਈਚਾਰੇ ਵੱਲੋਂ ਖੇਤੀ ਕਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ ਹੈ। ਟਾਂਡਾ ਉੜਮੁੜ ਵਿਖੇ ਵੱਖ -ਵੱਖ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਸਮੂਹ ਕੱਪੜਾ ਮਾਰਕੀਟ ਅਤੇ ਵੱਖ -ਵੱਖ ਦੁਕਾਨਦਾਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਥੋਪੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

-PTCNews

Related Post