Kisan Andolan: ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਫ਼ਿਰ ਹੋਵੇਗੀ ਸੁਣਵਾਈ

By  Shanker Badra January 20th 2021 10:01 AM

ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ (Supreme Court) ਕਿਸਾਨ ਟਰੈਕਟਰ ਪਰੇਡ ,ਖੇਤੀ ਕਾਨੂੰਨਾਂ (Farm Laws) ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਪ੍ਰਦਰਸ਼ਨਾਂ (Farmers Protest) ਨਾਲ ਸਬੰਧਤ ਪਟੀਸ਼ਨਾਂ ‘ਤੇ ਅੱਜ ਫ਼ਿਰ ਸੁਣਵਾਈ ਹੋਣੀ ਹੈ ,ਕਿਉਂਕਿ ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਕੱਢਣ 'ਤੇ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ।

Farmers' protest । Supreme Court hearing on Kisan Tractor Parade today Kisan Andolan: ਕਿਸਾਨ ਟਰੈਕਟਰ ਪਰੇਡਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਫ਼ਿਰ ਹੋਵੇਗੀ ਸੁਣਵਾਈ

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ

26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਦੂਜੇ ਦਿਨ ਵੀ ਮੀਟਿੰਗ ਹੋਣੀ ਹੈ। ਇਸ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਨਾਲ ਟਰੈਕਟਰ ਪਰੇਡ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਬੀਤੇ ਦਿਨੀਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਰਾਜਧਾਨੀ ‘ਚ ਟਰੈਕਟਰ ਪਰੇਡ ਕੱਢਣ ਦੇਣੀ ਹੈ ਜਾਂ ਨਹੀਂ, ਇਹ ਤੈਅ ਕਰਨਾ ਪੁਲਿਸ ਦਾ ਕੰਮ ਹੈ। ਇਸ ਮੁੱਦੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਹੱਥ 'ਚ ਗੇਂਦ ਜਾਂਦੀ ਦਿੱਸ ਰਹੀ ਹੈ।

Farmers' protest । Supreme Court hearing on Kisan Tractor Parade today Kisan Andolan: ਕਿਸਾਨ ਟਰੈਕਟਰ ਪਰੇਡਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਫ਼ਿਰ ਹੋਵੇਗੀ ਸੁਣਵਾਈ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਦਿੱਲੀ ‘ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦਾਇਰ ਆਪਣੀ ਪਟੀਸ਼ਨ ਵਿੱਚ 26 ਜਨਵਰੀ ਨੂੰ ਹੋਣ ਜਾ ਰਹੇ ਕਿਸਾਨਾਂ ਦੇ ਟਰੈਕਟਰ ਮਾਰਚ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਲਈ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਹੈ।

Farmers' protest । Supreme Court hearing on Kisan Tractor Parade today Kisan Andolan: ਕਿਸਾਨ ਟਰੈਕਟਰ ਪਰੇਡਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਫ਼ਿਰ ਹੋਵੇਗੀ ਸੁਣਵਾਈ

ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਬਜ਼ਿੱਦ ਹਨ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ। ਟਰੈਕਟਰ ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਤੇ ਹਰੇਕ ਟਰੈਕਟਰ ਤਿਰੰਗਾ ਤੇ ਕਿਸੇ ਇਕ ਕਿਸਾਨ ਜਥੇਬੰਦੀ ਦਾ ਝੰਡਾ ਵੀ ਲੱਗਾ ਹੋਵੇਗਾ।

-PTCNews

Related Post