ਦਿੱਲੀ ਦੇ ਸਿੰਘੂ ਬਾਰਡਰ 'ਤੇ ਤਾਇਨਾਤ 2 ਪੁਲਿਸ ਅਧਿਕਾਰੀਆਂ ਨੂੰ ਹੋਇਆ ਕੋਰੋਨਾ

By  Shanker Badra December 11th 2020 11:29 AM

ਦਿੱਲੀ ਦੇ ਸਿੰਘੂ ਬਾਰਡਰ 'ਤੇ ਤਾਇਨਾਤ 2 ਪੁਲਿਸ ਅਧਿਕਾਰੀਆਂ ਨੂੰ ਹੋਇਆ ਕੋਰੋਨਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ।

Farmers Protest: 2 IPS Officers Deputed at Singhu Border Test Positive For COVID ਦਿੱਲੀ ਦੇ ਸਿੰਘੂ ਬਾਰਡਰ 'ਤੇ ਤਾਇਨਾਤ 2 ਪੁਲਿਸ ਅਧਿਕਾਰੀਆਂ ਨੂੰ ਹੋਇਆ ਕੋਰੋਨਾ

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਚੱਲ ਰਹੇ ਜ਼ੋਰਦਾਰ ਅੰਦੋਲਨ ਦੇ ਚੱਲਦਿਆਂ ਬਾਰਡਰ 'ਤੇ ਭਾਰੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। ਓਥੇ ਹੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਪੁਲਿਸ ਬਲ ਦੀ ਅਗਵਾਈ ਕਰ ਰਹੇ ਡੀ.ਸੀ.ਪੀ. ਤੇ ਏ.ਡੀ.ਸੀ.ਪੀ. ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਹ ਦੋਵੇਂ ਅਫਸਰ ਹੋਮ ਆਇਸੋਲੇਸ਼ਨ 'ਚ ਚਲੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ,ਉਹ ਧਰਨੇ ਉੱਤੇ ਬੈਠੇ ਰਹਿਣਗੇ।

Farmers Protest: 2 IPS Officers Deputed at Singhu Border Test Positive For COVID ਦਿੱਲੀ ਦੇ ਸਿੰਘੂ ਬਾਰਡਰ 'ਤੇ ਤਾਇਨਾਤ 2 ਪੁਲਿਸ ਅਧਿਕਾਰੀਆਂ ਨੂੰ ਹੋਇਆ ਕੋਰੋਨਾ

ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪੂਰੇ ਦੇਸ਼ 'ਚ ਅੰਦੋਲਨ ਤੇਜ਼ ਹੋਵੇਗਾ ਅਤੇ 12 ਦਸੰਬਰ ਤੋਂ ਪੂਰੇ ਦੇਸ਼ 'ਚ ਟੋਲ ਪਲਾਜ਼ੇ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਸ਼ੁਰੂ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਪੂਰੇ ਭਾਰਤ ਵਿੱਚ ਰੇਲਵੇ ਟਰੈਕ ਰੋਕੇ ਜਾਣਗੇ,ਜਿਸ ਦੀ ਤਰੀਖ ਜਲਦ ਐਲਾਨ ਹੋਵੇਗੀ। ਕਿਸਾਨਾਂ ਵੱਲੋਂ ਰੇਲਵੇ ਲਾਇਨਾਂ 'ਤੇ ਮੁੜ ਧਰਨੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ।

Farmers Protest: 2 IPS Officers Deputed at Singhu Border Test Positive For COVID ਦਿੱਲੀ ਦੇ ਸਿੰਘੂ ਬਾਰਡਰ 'ਤੇ ਤਾਇਨਾਤ 2 ਪੁਲਿਸ ਅਧਿਕਾਰੀਆਂ ਨੂੰ ਹੋਇਆ ਕੋਰੋਨਾ

ਜ਼ਿਕਰਯੋਗ ਹੈ ਕਿ ਕੱਲ੍ਹ ਕੇਂਦਰ ਸਰਕਾਰ ਨੇ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ ,ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਕਰਦੇ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵੇਗਾ। ਸਿੰਘੂ ਬਾਰਡਰ 'ਤੇ ਕਿਸਾਨ ਵੱਡੀ ਗਿਣਤੀ 'ਚ ਪੁੱਜੇ ਹੋਏ ਤੇ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ।

-PTCNews

Related Post