Kisan Andolan  : ਅੱਜ ਦੁਪਹਿਰ 12 ਵਜੇ ਸਿੰਘੂ ਬਾਰਡਰ 'ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ   

By  Shanker Badra March 30th 2021 10:15 AM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨ ਅੰਦੋਲਨ ਹੋਰ ਲੰਮਾ ਚੱਲਣ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵੀ ਉਸੇ ਮੁਤਾਬਕ ਅਗਲੀ ਰਣਨੀਤੀ ਐਲਾਨ ਰਹੀਆਂ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਹੋਈ ਮੌਤ

Farmers Protest : 32 farmers' organizations meeting at 12 noon today at Singhu Border Kisan Andolan  : ਅੱਜਦੁਪਹਿਰ 12 ਵਜੇਸਿੰਘੂ ਬਾਰਡਰ 'ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜਸਿੰਘੂ ਬਾਰਡਰ 'ਤੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਗਲੀ ਰਣਨੀਤੀ 'ਤੇ ਮੰਥਨ ਹੋਵੇਗਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜਥੇਬੰਦੀਆਂ ਅਗਲੇ ਸੰਘਰਸ਼ ਦਾ ਵੀ ਐਲਾਨ ਕਰ ਸਕਦੀਆਂ ਹਨ।

Bharat Bandh on 26 Feb : Protest against rising fuel prices, GST , commercial markets to remain shut Kisan Andolan  : ਅੱਜਦੁਪਹਿਰ 12 ਵਜੇਸਿੰਘੂ ਬਾਰਡਰ 'ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਦੱਸਣਯੋਗ ਹੈ ਕਿ26 ਅਪ੍ਰੈਲ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ 'ਤੇ ਕਿਸਾਨ ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ,ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮਗਰੋਂ 28 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਹੋਲੀ/ਹੋਲਾ-ਮਹੱਲਾ ਮੌਕੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਰੋਸ-ਪ੍ਰਗਟਾਵਾ ਕੀਤਾ ਗਿਆ ਹੈ।

Bharat Bandh on 26 Feb : Protest against rising fuel prices, GST , commercial markets to remain shut Kisan Andolan  : ਅੱਜਦੁਪਹਿਰ 12 ਵਜੇਸਿੰਘੂ ਬਾਰਡਰ 'ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ। ਜਿਸ ਮਗਰੋਂ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਬਣਿਆ ਹੋਇਆ ਹੈ।

-PTCNews

Related Post