ਬਠਿੰਡਾ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਤੋੜੇ ਪੁਲਿਸ ਬੈਰੀਕੇਡ

By  Shanker Badra January 23rd 2021 04:26 PM -- Updated: January 23rd 2021 04:29 PM

ਬਠਿੰਡਾ : ਅੱਜ ਕਿਸਾਨਾਂ ਵੱਲੋਂ ਬਠਿੰਡਾ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ ਕੀਤਾ ਗਿਆ ਹੈ। ਓਥੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਮੀਟਿੰਗ ਵਾਲੀ ਥਾਂ ਦੀ ਚਾਰੇ ਪਾਸਿਆਂ ਤੋਂ ਬੈਰੀਕੇਡ ਲਗਾ ਕੇ ਘੇਰਾਬੰਦੀ ਕੀਤੀ ਹੋਈ ਸੀ ਪਰ ਕਿਸਾਨ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧੇ ਤੇ ਨਾਅਰੇਬਾਜ਼ੀ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ

Farmers Protest Against BJP leader Manoranjan Kalia in Bathinda ਬਠਿੰਡਾ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਤੋੜੇ ਪੁਲਿਸ ਬੈਰੀਕੇਡ

ਦਰਅਸਲ 'ਚ ਭਾਜਪਾ ਆਗੂ ਅੱਜ ਬਠਿੰਡਾ ਵਰਕਰਾਂ ਦੀ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਇਸ ਦਾ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਮੋਠੂ ਸਿੰਘ ਕੋਟੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨ ਮਿੱਤਲ ਮਾਲ ਨੇੜੇ ਉਸ ਹੋਟਲ ਕੋਲ ਪੁੱਜ ਗਏ ,ਜਿੱਥੇ ਮਨੋਰੰਜਨ ਕਾਲੀਆ ਭਾਜਪਾ ਵਰਕਰਾਂ ਦੀ ਮੀਟਿੰਗ ਕਰ ਰਹੇ ਸਨ।

Farmers Protest Against BJP leader Manoranjan Kalia in Bathinda ਬਠਿੰਡਾ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਤੋੜੇ ਪੁਲਿਸ ਬੈਰੀਕੇਡ

ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਮਨੋਰੰਜਨ ਕਾਲੀਆ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲੀਸ ਨਾਲ ਝੜਪ ਹੋ ਗਈ ਹੈ। ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਸਮਾਗਮ ਵਾਲੀ ਥਾਂ ਦੇ ਬਾਹਰ ਧਰਨਾ ਲਗਾ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।

Farmers Protest Against BJP leader Manoranjan Kalia in Bathinda ਬਠਿੰਡਾ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਤੋੜੇ ਪੁਲਿਸ ਬੈਰੀਕੇਡ

ਪੜ੍ਹੋ ਹੋਰ ਖ਼ਬਰਾਂ : 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ,ਉਦੋਂ ਤੱਕ  ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨਾਲ ਹੁਣ ਤੱਕ ਕਿਸਾਨਾਂ ਦੀਆਂ 11 ਬੈਠਕਾਂ ਹੋ ਚੁੱਕੀਆਂ ਹਨ, ਜੋ ਫਿਲਹਾਲ ਅਜੇ ਤਕ ਬੇਨਤੀਜਾ ਰਹੀਆਂ ਹਨ। ਇਸ ਤੋਂ ਇਲਾਵਾ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ।

-PTCNews

Related Post