ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਸੰਘਰਸ਼ ਜਾਰੀ

By  Jagroop Kaur December 15th 2020 10:07 AM -- Updated: December 15th 2020 10:37 AM

ਨਵੀਂ ਦਿੱਲੀ, 14 ਦਸੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਨੇ ਲੰਘੇ ਦਿਨ ਇਕ ਦਿਨ ਦਾ ਵਰਤ ਵੀ ਰੱਖਿਆ ਸੀ। ਜੋ ਕਿ ਅੱਗੇ ਵੀ ਜਾਰੀ ਰਹਿਣ ਦੀ ਗੱਲ ਆਖੀ ਗਈ ਹੈ। Image

ਓਧਰ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਰਕਾਰ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਨਾ-ਇਨਸਾਫੀ ਨਹੀਂ ਹੋਣ ਦੇਵੇਗੀ। ਗਡਕਰੀ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਹੈ ਕਿ ਉਹ ਸਰਕਾਰ ਨਾਲ ਆਉਣ ਅਤੇ ਗੱਲਬਾਤ ਜ਼ਰੀਏ ਹੀ ਇਸ ਗਤੀਰੋਧ ਦਾ ਰਾਹ ਨਿਕਲੇਗਾ।

Social activist Anna Hazare

ਜੇਕਰ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਜਾਵੇਗਾ ਤਾਂ ਨਿਸ਼ਚਿਤ ਰੂਪ ਨਾਲ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ। ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਸੁਝਾਅ ਦਿੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਮੰਨਣ ਨੂੰ ਤਿਆਰ ਹੈ।Imageਉਥੇ ਹੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਉੱਤਰ ਭਾਰਤ 'ਚ ਅਗਲੇ 2-3 ਦਿਨਾਂ ਅੰਦਰ ਰਾਤ ਦੇ ਤਾਪਮਾਨ ’ਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦਾ ਅੰਦਾਜ਼ਾ ਹੈ। ਮੌਸਮ ਮਹਿਕਮੇ ਮੁਤਾਬਕ ਪੰਜਾਬ 'ਚ ਕਾਂਬਾ ਵੱਧ ਜਾਵੇਗਾ ਅਤੇ ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ’ਚ ਵੀ ਠੰਡ ਦੀ ਸਥਿਤੀ ਬਣੀ ਰਹੇਗੀ। ਅਜਿਹੇ 'ਚ ਕਿਸਾਨਾਂ ਦਾ ਇਹ ਸੰਘਰਸ਼ ਕਿਸ ਮੋੜ ਜਾਂਦਾ ਹੈ ਇਹ ਦੇਖਣਾ ਹੋਵੇਗਾ।

kisan Andolan : Farmers Protest in Sangrur and Barnala Against Farmers Bills

Related Post