ਸ੍ਰੀ ਅਨੰਦਪੁਰ ਸਾਹਿਬ : ਕਿਸਾਨਾਂ ਵੱਲੋਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

By  Shanker Badra July 30th 2021 08:36 PM

ਸ੍ਰੀ ਅਨੰਦਪੁਰ ਸਾਹਿਬ : ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਭਾਜਪਾ ਨੇਤਾਵਾਂ ਦਾ ਵਿਰੋਧ ਕਰਦੇ ਆ ਰਹੇ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਮਦਨ ਮੋਹਨ ਮਿੱਤਲ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਸ੍ਰੀ ਅਨੰਦਪੁਰ ਸਾਹਿਬ : ਕਿਸਾਨਾਂ ਵੱਲੋਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਦਰਅਸਲ 'ਚ ਜਿੱਥੇ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਨੰਗਲ ਵਿਖੇ ਵੱਖ -ਵੱਖ ਸਥਾਨਾਂ 'ਤੇ ਵਿਰੋਧ ਕੀਤਾ ਗਿਆ ਸੀ ,ਉੱਥੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਬੀਕਾਪੁਰ ਅਤੇ ਬਾਸੋਵਾਲ ਵਿਖੇ ਕਿਸਾਨਾਂ ਵੱਲੋਂ ਮਦਨ ਮੋਹਨ ਮਿੱਤਲ ਦਾ ਵਿਰੋਧ ਕੀਤਾ ਗਿਆ ਹੈ। ਇਸ ਮਗਰੋਂ ਭਾਰੀ ਪੁਲਿਸ ਸੁਰੱਖਿਆ ਨਾਲ ਮਦਨ ਮੋਹਨ ਮਿੱਤਲ ਨੂੰ ਉਥੋਂ ਕੱਢਿਆ ਗਿਆ ਹੈ।

ਸ੍ਰੀ ਅਨੰਦਪੁਰ ਸਾਹਿਬ : ਕਿਸਾਨਾਂ ਵੱਲੋਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਗੌਰਤਲਬ ਹੈ ਕਿ ਮਦਨ ਮੋਹਨ ਮਿੱਤਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੀਕਾਪੁਰ ਅਤੇ ਬਾਸੋਵਾਲ ਵਿਖੇ ਆਪਣੇ ਨਿਜੀ ਦੌਰੇ 'ਤੇ ਸਨ ,ਜਿੱਥੇ ਕਿਸਾਨਾਂ ਵੱਲੋਂ ਪੁੱਜ ਕੇ ਮਦਨ ਮੋਹਨ ਮਿੱਤਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਗੇ ਵੀ ਇਸੇ ਤਰੀਕੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ,ਜਦੋਂ ਤੱਕ ਭਾਜਪਾ ਸਰਕਾਰ ਵੱਲੋਂ ਇਹ ਤਿੰਨੋਂ ਖੇਤੀ ਕਾਨੂੰਨ ਵਾਪਸ ਨਹੀਂ ਕੀਤੇ ਜਾਂਦੇ ਹਨ।

ਸ੍ਰੀ ਅਨੰਦਪੁਰ ਸਾਹਿਬ : ਕਿਸਾਨਾਂ ਵੱਲੋਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਰੋਸ ਪ੍ਰਗਟ ਕਰ ਰਹੇ ਇਨ੍ਹਾਂ ਕਿਸਾਨਾਂ ਦੇ ਬਾਰੇ ਬੋਲਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਕਾਮਰੇਡ ਆਗੂ ਹਨ ,ਜੋ ਜਾਣ ਬੁੱਝ ਕੇ ਇਸ ਤਰੀਕੇ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਚਾਹੁਣ ਤਾਂ ਮੈਂ ਉਨ੍ਹਾਂ ਦੇ ਨਾਲ ਕੇਂਦਰ ਸਰਕਾਰ ਦੇ ਕੋਲ ਚੱਲ ਸਕਦਾ ਹਾਂ ਪਰੰਤੂ ਬਿੱਲ ਵਾਪਸ ਨਹੀਂ ਹੋਣਗੇ , ਬਿੱਲਾਂ ਵਿਚ ਸੋਧ ਕੀਤੀ ਜਾ ਸਕਦੀ ਹੈ।

-PTCNews

Related Post