ਖਟਕੜ ਕਲਾਂ 'ਚ ਨਵਜੋਤ ਸਿੱਧੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ , ਬੈਰੀਕੇਡ ਤੋੜ ਕੇ ਲਗਾਇਆ ਧਰਨਾ

By  Shanker Badra July 20th 2021 01:53 PM

ਬੰਗਾ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਭੇਂਟ ਕਰਨ ਲਈ ਆਏ ਸਨ ਪਰ ਇਥੇ ਪਹੁੰਚਣ 'ਤੇ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਨਵਜੋਤ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਤੇ ਸਿੱਧੂ ਦੇ ਪੋਸਟਰ ਪਾੜੇ ਗਏ ਹਨ।

ਖਟਕੜ ਕਲਾਂ 'ਚ ਨਵਜੋਤ ਸਿੱਧੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ , ਬੈਰੀਕੇਡ ਤੋੜ ਕੇ ਲਗਾਇਆ ਧਰਨਾ

ਪੜ੍ਹੋ ਹੋਰ ਖ਼ਬਰਾਂ : ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

ਦਰਅਸਲ 'ਚ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ 'ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਨਾ ਗੱਲਬਾਤ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ 'ਤੇ ਧਰਨਾ ਲਗਾ ਦਿੱਤਾ ਹੈ।

ਖਟਕੜ ਕਲਾਂ 'ਚ ਨਵਜੋਤ ਸਿੱਧੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ , ਬੈਰੀਕੇਡ ਤੋੜ ਕੇ ਲਗਾਇਆ ਧਰਨਾ

ਕਿਸਾਨਾਂ ਦੀ ਮੰਗ ਹੈ ਕਿ ਨਵਜੋਤ ਸਿੰਘ ਸਿੱਧੂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕਰਨ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਗਿਆ ਸੀ ਕਿ ਸਿੱਧੂ ਨਾਲ ਗੱਲਬਾਤ ਕਰਵਾਉਣਗੇ ਪਰ ਪੁਲਿਸ ਨੇ ਸਿੱਧੂ ਨੂੰ ਬਿਨਾਂ ਮਿਲਾਏ ਬਾਹਰੋਂ ਹੀ ਰਵਾਨਾ ਕਰ ਦਿਤਾ। ਕਿਸਾਨਾਂ ਨੇ ਗੁੱਸੇ ਵਿਚ ਆ ਕੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਮੇਨ ਹਾਈਵੇ ਜਾਮ ਕਰਕੇ ਸਿੱਧੂ ਖਿਲਾਫ ਨਾਅਰੇਬਾਜੀ ਕੀਤੀ।

ਖਟਕੜ ਕਲਾਂ 'ਚ ਨਵਜੋਤ ਸਿੱਧੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ , ਬੈਰੀਕੇਡ ਤੋੜ ਕੇ ਲਗਾਇਆ ਧਰਨਾ

ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਓਧਰ ਦੂਜੇ ਪਾਸੇ ਸ਼ਹੀਦ -ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ ਤੋਂ ਪਹਿਲਾਂ ਬੰਗਾ ਹਲਕੇ ਦੇ ਦੋ ਸਾਬਕਾ ਵਿਧਾਇਕਾਂ ਦੇ ਸਮਰਥਕਾਂ ਵਲੋਂ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਅਤੇ ਚੌਧਰੀ ਤਰਲੋਚਨ ਸਿੰਘ ਸੁੰਢ ਸਾਬਕਾ ਵਿਧਾਇਕ ਹਲਕਾ ਬੰਗਾ ਦੇ ਸਮਰਥਕਾਂ ਵਲੋਂ ਜੰਮ ਕੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।

-PTCNews

Related Post