ਜਲੰਧਰ ਦੇ ਸਰਕਟ ਹਾਊਸ ਚ ਮੀਟਿੰਗ ਕਰ ਰਹੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੂੰ ਕਿਸਾਨਾਂ ਨੇ ਪਾਇਆ ਘੇਰਾ

By  Shanker Badra October 2nd 2021 02:11 PM
ਜਲੰਧਰ ਦੇ ਸਰਕਟ ਹਾਊਸ ਚ ਮੀਟਿੰਗ ਕਰ ਰਹੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੂੰ ਕਿਸਾਨਾਂ ਨੇ ਪਾਇਆ ਘੇਰਾ

ਜਲੰਧਰ : ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਦੋਵੇਂ ਸੂਬਿਆਂ ਦੇ ਕਿਸਾਨਾਂ ਵਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਵਿੱਚ ਵੀ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। [caption id="attachment_538635" align="aligncenter"] ਜਲੰਧਰ ਦੇ ਸਰਕਟ ਹਾਊਸ 'ਚ ਮੀਟਿੰਗ ਕਰ ਰਹੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੂੰ ਕਿਸਾਨਾਂ ਨੇ ਪਾਇਆ ਘੇਰਾ[/caption] ਜਲੰਧਰ ਵਿੱਚ ਅੱਜ ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਪ੍ਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਪ੍ਰਗਟ ਸਿੰਘ ਸਰਕਟ ਹਾਊਸ ਵਿੱਚ ਅਧਿਆਪਕਾਂ ਨਾਲ ਇੱਕ ਮੀਟਿੰਗ ਕਰ ਰਹੇ ਸੀ ਤੇ ਕਿਸਾਨਾਂ ਨੇ ਸਰਕਟ ਹਾਊਸ ਨੂੰ ਘੇਰ ਲਿਆ ਹੈ। ਪਰਗਟ ਸਿੰਘ ਕੋਠੀ ਵਿੱਚ ਮੌਜੂਦ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਟ ਹਾਊਸ ਦੇ ਬਾਹਰ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਕੀਤਾ। [caption id="attachment_538633" align="aligncenter"] ਜਲੰਧਰ ਦੇ ਸਰਕਟ ਹਾਊਸ 'ਚ ਮੀਟਿੰਗ ਕਰ ਰਹੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੂੰ ਕਿਸਾਨਾਂ ਨੇ ਪਾਇਆ ਘੇਰਾ[/caption] ਇਸ ਦੌਰਾਨ ਜਦੋਂ ਪਰਗਟ ਸਿੰਘ ਸਰਕਟ ਹਾਊਸ ਤੋਂ ਰਵਾਨਾ ਹੋਣ ਲਈ ਗੱਡੀ 'ਚ ਬੈਠੇ ਤਾਂ ਕਿਸਾਨਾਂ ਦੇ ਰੋਹ ਕਾਰਨ ਉਤਰ ਕੇ ਵਾਪਸ ਅੰਦਰ ਗਏ ਹਨ ਅਤੇ ਸਰਕਟ ਹਾਊਸ ਦੇ ਗੇਟ ਅੱਗੇ ਕਿਸਾਨ ਡਟੇ ਹੋਏ ਹਨ। ਇਸ ਦੌਰਾਨ ਕਿਸਾਨ ਝੋਨੇ ਦੀ ਖਰੀਦ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਪਰਗਟ ਸਿੰਘ ਅੱਜ ਕੈਪਟਨ ਖਿਲਾਫ਼ ਖੁੱਲ੍ਹ ਕੇ ਬੋਲੇ ਹਨ। [caption id="attachment_538634" align="aligncenter"] ਜਲੰਧਰ ਦੇ ਸਰਕਟ ਹਾਊਸ 'ਚ ਮੀਟਿੰਗ ਕਰ ਰਹੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੂੰ ਕਿਸਾਨਾਂ ਨੇ ਪਾਇਆ ਘੇਰਾ[/caption] ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਬਾਰੇ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੈਪਟਨ- ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਹੀ ਝੋਨੇ ਦੀ ਸਰਕਾਰੀ ਖਰੀਦ ਅੱਗੇ ਪਾਉਣ ਦੀ ਚਿੱਠੀ ਜਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਹਿੰਦਾ ਰਿਹਾ ਹਾਂ ਕਿ ਕੈਪਟਨ ਭਾਜਪਾ ਨਾਲ ਮਿਲਿਆ ਹੋਇਆ ਹੈ, ਹੁਣ ਬਿੱਲੀ ਥੈਲੇ ਤੋਂ ਬਾਹਰ ਆ ਚੁੱਕੀ ਹੈ। -PTCNews

Related Post