ਫਿਰੋਜ਼ਪੁਰ 'ਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੀਤਾ ਘਿਰਾਓ

By  Shanker Badra February 9th 2021 04:50 PM

ਫਿਰੋਜ਼ਪੁਰ 'ਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੀਤਾ ਘਿਰਾਓ:ਫਿਰੋਜ਼ਪੁਰ : ਕਿਸਾਨੀ ਅੰਦੋਲਨ ਦੇ ਚਲਦਿਆਂ ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦਾ ਵਿਰੋਧ ਜਾਰੀ ਹੈ। ਫਿਰੋਜ਼ਪੁਰ 'ਚ ਵੀ ਪੰਜਾਬਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਫਿਰੋਜ਼ਪੁਰ ਵਿਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ

Farmers Protest against Punjab BJP state president Ashwani Sharma In Ferozepur ਫਿਰੋਜ਼ਪੁਰ 'ਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੀਤਾ ਘਿਰਾਓ

ਦਰਅਸਲ 'ਚ ਅਸ਼ਵਨੀ ਸ਼ਰਮਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਟੀ ਪਲਾਜ਼ਾ ਪੈਲੇਸ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸੀ। ਇਸ ਦੀ ਭਿਣਕ ਲੱਗਦਿਆਂ ਕਿਸਾਨ ਪਹੁੰਚੇ ਤੇ ਉਨ੍ਹਾਂ ਦਾ ਵਿਰੋਧ ਕਰਨ ਲੱਗੇ। ਹਾਲਾਂਕਿ ਭਾਰੀ ਪੁਲਿਸ ਬਲ ਵੀ ਤਾਇਨਾਤ ਸੀ ਪਰ ਜਦੋਂ ਅਸ਼ਵਨੀ ਸ਼ਰਮਾ ਬਾਹਰ ਨਿਕਲੇ ਤਾਂ ਕਿਸਾਨਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Farmers Protest against Punjab BJP state president Ashwani Sharma In Ferozepur ਫਿਰੋਜ਼ਪੁਰ 'ਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੀਤਾ ਘਿਰਾਓ

ਇਸ ਦੌਰਾਨ ਕੁਝ ਲੋਕਾਂ ਨੇ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਓਥੇ ਹੰਗਾਮਾ ਜ਼ਿਆਦਾ ਵਧਣ ਉੱਤੇ ਪੁਲਸ ਨੇ ਹਲਕਾ ਲਾਠੀਚਾਰਜ ਕਰ ਕੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਖਦੇੜ ਦਿੱਤਾ।ਇਸ ਹਮਲੇ ਮਗਰੋਂ ਭਾਜਪਾ ਵਰਕਰਾਂ ਨੇ ਵਿਰੋਧ ਵਿੱਚ DC ਦਫਤਰ ਦੇ ਕੋਲ ਧਰਨਾ ਦੇ ਕੇ ਹਾਈਵੇਅ ਜਾਮ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਜੇ ਇੰਝ ਹੀ ਕਰਨਾ ਹੈ ਤਾਂ ਫੇਰ ਪੰਜਾਬ ਸਰਕਾਰ ਚੋਣ ਕਿਉਂ ਕਰਵਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

Farmers Protest against Punjab BJP state president Ashwani Sharma In Ferozepur ਫਿਰੋਜ਼ਪੁਰ 'ਚ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕੀਤਾ ਘਿਰਾਓ

ਕਿਸਾਨ ਯੂਨੀਅਨ ਦੇ ਆਗੂ ਹਰਨੇਕ ਸਿੰਘ ਮੇਹਮਾ ਨੇ ਕਿਹਾ, "ਅਸ਼ਵਨੀ ਸ਼ਰਮਾ ਦਾ ਵਿਰੋਧ ਜ਼ਰੂਰ ਕੀਤਾ ਗਿਆ ਪਰ ਸ਼ਾਂਤਮਈ ਢੰਗ ਨਾਲ ਵਿਰੋਧ ਜਾਹਰ ਕੀਤਾ ਗਿਆ ਹੈ ਜੋ ਉਨ੍ਹਾਂ 'ਤੇ ਹਮਲਾ ਕੀਤਾ ਗਿਆ, ਉਹ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਹੈ। ਇਸ ਮਾਮਲੇ ਤੇ ਐਸਪੀ ਐਚਜੀਐਸ ਚੀਮਾ ਨੇ ਕਿਹਾ,"ਅਸ਼ਵਨੀ ਸ਼ਰਮਾ ਇੱਥੋਂ ਜਾ ਚੁੱਕੇ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸੀ। ਪੁਲਿਸ ਨੇ ਵੀ ਕਿਹਾ ਕਿ ਸ਼ਰਮਾ ਦੀ ਗੱਡੀ ਉੱਤੇ ਕੋਈ ਹਮਲਾ ਨਹੀਂ ਹੋਇਆ।

-PTCNews

Related Post