ਕੇਂਦਰੀ ਖੇਤੀ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਸਮੇਂ ਕਿਸਾਨਾਂ ਨਾਲ ਗੱਲ ਲਈ ਹਾਂ ਤਿਆਰ

By  Jagroop Kaur June 18th 2021 07:43 PM

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਹੁਣ ਵੱਡਾ ਬਿਆਨ ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਸਬੰਧੀ ਗੱਲਬਾਤ ਬਾਰੇ ਆਇਆ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਕਿਸਾਨ ਸੰਗਠਨ ਅੱਧੀ ਰਾਤ ਨੂੰ ਵੀ ਖੇਤੀ ਕਾਨੂੰਨਾਂ ਦੀ ਵਿਵਸਥਾ ‘ਤੇ ਗੱਲ ਕਰਨਾ ਚਾਹੁੰਦਾ ਹੈ ਤਾਂ ਸਰਕਾਰ ਇਸ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਕਿਸਾਨ ਕਾਨੂੰਨ ਦੇ ਐਕਟ ਬਾਰੇ ਗੱਲ ਕਰਨਾ ਚਾਹੁੰਦੀਆਂ ਹਨ ਤਾਂ ਸਰਕਾਰ ਇਸ ਲਈ ਤਿਆਰ ਹੈ, ਬੱਸ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਨਾ ਕੀਤੀ ਜਾਵੇ।Narendra Singh Tomar - Wikipedia

Read more : ਅੱਠਵੀਂ ਤੇ ਦਸਵੀਂ ਬੋਰਡ ਦੇ ਨਤੀਜਿਆਂ ਤੋਂ ਨਾ ਖੁਸ਼ ਵਿਦਿਆਰਥੀ ਦੋਬਾਰਾ ਦੇ ਸਕਣਗੇ ਪ੍ਰੀਖਿਆ

ਪਿਛਲੇ ਹਫ਼ਤੇ ਵੀ ਖੇਤੀਬਾੜੀ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਠੋਸ ਦਲੀਲ ਨਾਲ ਆਪਣੀ ਦ੍ਰਿਸ਼ਟੀਕੋਣ ਦੀ ਵਿਆਖਿਆ ਕਰਨ ਲਈ ਕਿਹਾ ਸੀ ਜਿੱਥੇ ਕਿਤੇ ਵੀ ਤਿੰਨੇ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ਉੱਤੇ ਕੋਈ ਇਤਰਾਜ਼ ਹੈ।

22 ਜਨਵਰੀ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ ਆਖ਼ਰੀ ਵਾਰ ਗੱਲਬਾਤ ਹੋਈ ਸੀ। ਉਂਝ ਹੁਣ ਤੱਕ ਕੁੱਲ 11 ਗੇੜ ਦੀ ਗੱਲਬਾਤ ਦੋਵੇਂ ਧਿਰਾਂ ਵਿਚਾਲੇ ਹੋ ਚੁੱਕੀ ਹੈ। 26 ਜਨਵਰੀ ਨੂੰ, ਕਿਸਾਨਾਂ ਦੇ ਵਿਰੋਧ ਵਿੱਚ ਇੱਕ ਟਰੈਕਟਰ ਰੈਲੀ ਦੌਰਾਨ ਵਿਆਪਕ ਹਿੰਸਾ ਤੋਂ ਬਾਅਦ ਇਹ ਗੱਲਬਾਤ ਠੱਪ ਹੋ ਗਈ ਸੀ।Agri minister Tomar tells farmer unions that Centre committed to talks at fifth round of meeting | Deccan Heraldਹਜ਼ਾਰਾਂ ਕਿਸਾਨ, ਮੁੱਖ ਤੌਰ 'ਤੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ, ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ' ਤੇ ਤਿੰਨਾਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਡੇਰਾ ਲਾਈ ਬੈਠੇ ਹਨ। ਇਨ੍ਹਾਂ ਕਿਸਾਨਾਂ ਨੂੰ ਡਰ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਘੱਟੋ ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਸਰਕਾਰੀ ਖਰੀਦ ਖ਼ਤਮ ਹੋ ਜਾਵੇਗੀ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ ਹੈ ਤੇ ਹੱਲ ਲੱਭਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।

Click here to follow PTC News on Twitter

Related Post