Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

By  Shanker Badra June 26th 2021 09:26 AM

ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ (Kisan Andolan )ਦੇ ਸੱਤ ਮਹੀਨੇ ਪੂਰੇ ਹੋਣ 'ਤੇ ਕਿਸਾਨ ਅੱਜ ਦੇਸ਼ ਭਰ ਦੇ ਰਾਜ ਭਵਨਾਂ (Raj Bhawans ) ਦੇ ਬਾਹਰ ਪ੍ਰਦਰਸ਼ਨ ਕਰਨਗੇ ਅਤੇ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪਣਗੇ। ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਅੱਜ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ  

Farmers protest : ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾ ਰਹੇ ਹਨ।ਕਿਸਾਨ 26 ਨਵੰਬਰ ਤੋਂ ਹੀ ਗਾਜ਼ੀਪੁਰ, ਟਿੱਕਰੀ ਅਤੇ ਦਿੱਲੀ ਵਿਚ ਸਿੰਘੂ ਸਰਹੱਦ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ -ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਵੇ।

Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

Farmers protest :  ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਸ਼ਨੀਵਾਰ ਨੂੰ ਵੱਖ-ਵੱਖ ਸੂਬਿਆਂ ਦੇ ਰਾਜਪਾਲਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੰਬੋਧਿਤ ਮੰਗ ਪੱਤਰ ਦਿੱਤੇ ਜਾਣਗੇ।

Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

Farmers protest :  ਇਸੇ ਤਰ੍ਹਾਂ ਬੀਕੇਯੂ (ਟਿਕੈਤ) ਦੀ ਅਗਵਾਈ ਹੇਠ ਬਾਗਪਤ ਅਤੇ ਸਹਾਰਨਪੁਰ ਦੇ ਕਿਸਾਨਾਂ ਵੱਲੋਂ ਗਾਜੀਪੁਰ ਦੀ ਸਰਹੱਦ 'ਤੇ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (SKM) ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਮੰਗ ਪੱਤਰ ਸੌਂਪਿਆ ਤਾਂ ਉਸ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਨੂੰ ਤੁਰੰਤ ਤਿੰਨ "ਕਿਸਾਨ ਵਿਰੋਧੀ ਕਾਨੂੰਨਾਂ" ਨੂੰ ਰੱਦ ਕਰਨ ਲਈ ਨਿਰਦੇਸ਼ ਦੇਣ।

Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

Farmers protest :  ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਹੁਣ ਤੱਕ ਤਿਆਰ ਕੀਤੇ ਪ੍ਰੋਗਰਾਮ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ। ਹਾਲਾਂਕਿ, ਇਹ ਅਨੁਮਾਨ ਲਗਾਇਆ ਗਿਆ ਹੈ ਕਿ ਕਿਸਾਨਾਂ ਦੀ ਇਹ ਗਿਣਤੀ 7000 ਤੱਕ ਵੱਧ ਸਕਦੀ ਹੈ। ਅਸੀਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕਰਦੇ ਹਾਂ ਕਿ ਰਾਜ ਭਵਨ ਤੱਕ ਕਿਸਾਨਾਂ ਨੂੰ ਮਾਰਚ ਕਰਨ ਦਾ ਰਸਤਾ ਦਿੱਤਾ ਜਾਵੇ।

Farmers Protest : ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ 'ਚ ਕਿਸਾਨਾਂ ਦਾ ਪ੍ਰਦਰਸ਼ਨ , ਰਾਜ ਭਵਨਾਂ ਵੱਲ ਕਰਨਗੇ ਕੂਚ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

Farmers protest :  ਉਧਰ ਦਿੱਲੀ ਮੈਟਰੋ ਨੇ ਸ਼ਨੀਵਾਰ ਨੂੰ ਯੈਲੋ ਲਾਈਨ ਦੇ ਤਿੰਨ ਮੁੱਖ ਸਟੇਸ਼ਨਾਂ ਨੂੰ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਚਾਰ ਘੰਟੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਡੀਐਮਆਰਸੀ ਨੇ ਸ਼ੁੱਕਰਵਾਰ ਰਾਤ ਨੂੰ ਟਵੀਟ ਕੀਤਾ, 'ਸੁਰੱਖਿਆ ਕਾਰਨਾਂ ਕਰਕੇ ਦਿੱਲੀ ਪੁਲਿਸ ਦੇ ਸੁਝਾਅ 'ਤੇ ਯੈਲੋ ਲਾਈਨ - ਯੂਨੀਵਰਸਿਟੀ, ਸਿਵਲ ਲਾਈਨਜ਼ ਅਤੇ ਵਿਧਾਨ ਸਭਾ ਦੇ ਤਿੰਨ ਮੈਟਰੋ ਸਟੇਸ਼ਨ ਕੱਲ੍ਹ (ਸ਼ਨੀਵਾਰ) ਸਵੇਰੇ 10 ਵਜੇ ਤੋਂ ਦੁਪਹਿਰ ਤੱਕ ਜਨਤਕ ਲਈ ਬੰਦ ਰਹੇਗਾ।

-PTCNews

Related Post