ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵੱਡਾ ਐਲਾਨ , ਅਸੀਂ ਬੁਰਾੜੀ 'ਚ ਨਹੀਂ ਦੇਵਾਂਗੇ ਧਰਨਾ   

By  Shanker Badra November 28th 2020 12:27 PM -- Updated: November 28th 2020 12:33 PM

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵੱਡਾ ਐਲਾਨ , ਅਸੀਂ ਬੁਰਾੜੀ 'ਚ ਨਹੀਂ ਦੇਵਾਂਗੇ ਧਰਨਾ :ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਤਾਂ ਮਿਲ ਗਈ ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ।

Farmers Protest : BKU (Ugrahan) will be Protest in Delhi's Jantar Mantar ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵੱਡਾ ਐਲਾਨ , ਅਸੀਂ ਬੁਰਾੜੀ ਨਹੀਂ ਦੇਵਾਂਗੇ ਧਰਨਾ

ਇਸ ਦੌਰਾਨਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿਸਾਡੀ ਜਥੇਬੰਦੀ ਦਿੱਲੀ ਦੇ ਜੰਤਰ-ਮੰਤਰ 'ਤੇ ਮੋਰਚਾ ਲਾਏਗੀ ,ਅਸੀਂ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚਧਰਨਾ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਜੰਤਰ-ਮੰਤਰ 'ਤੇਧਰਨੇ ਦੀ ਇਜਾਜ਼ਤ ਨਾ ਮਿਲੀ ਤਾਂ ਬਾਰਡਰ 'ਤੇ ਹੀਪੱਕਾ ਮੋਰਚਾ ਲਾਵਾਂਗੇ।

Farmers Protest : BKU (Ugrahan) will be Protest in Delhi's Jantar Mantar ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵੱਡਾ ਐਲਾਨ , ਅਸੀਂ ਬੁਰਾੜੀ ਨਹੀਂ ਦੇਵਾਂਗੇ ਧਰਨਾ

ਇਸ ਦੇ ਇਲਾਵਾ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਐਮਐਸਪੀ ਬਾਰੇ ਕੁਝ ਸਪੱਸ਼ਟ ਨਹੀਂ ਕਰਦੀ,ਓਦੋਂ  ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਇਸ ਦੇ ਇਲਾਵਾ ਪੰਜਾਬ ਤੋਂ ਕਿਸਾਨਾਂ ਦੇ ਹੋਰ ਕਾਫ਼ਲੇ ਵੀ ਦਿੱਲੀ ਵੱਲ ਕੂਚ ਕਰ ਰਹੇ ਹਨ।

Farmers Protest : BKU (Ugrahan) will be Protest in Delhi's Jantar Mantar ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਵੱਡਾ ਐਲਾਨ , ਅਸੀਂ ਬੁਰਾੜੀ ਨਹੀਂ ਦੇਵਾਂਗੇ ਧਰਨਾ

ਦਰਅਸਲ 'ਚ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ,ਜਿਸ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਅੰਦੋਲਨ ਨੂੰ ਅੱਗੇ ਕਿਵੇਂ ਵਧਾਉਣਾ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਅੰਦੋਲਨ ਸਿੰਘੂ ਬਾਰਡਰ 'ਤੇ ਜਾਰੀ ਰਹੇਗਾ ਜਾਂ ਉਹ ਬੁਰਾੜੀ ਜਾਣਗੇ, ਇਸ ਦਾ ਫੈਸਲਾ ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਲਿਆ ਜਾਵੇਗਾ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ 'ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇ।

-PTCNews

Related Post