ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ

By  Shanker Badra December 1st 2020 03:29 PM

ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ:ਨਵੀਂ ਦਿੱਲੀ  : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ।  ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

Farmers Protest : Center and farmers' between Meeting on Farm laws 2020 ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ

ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ ,ਜਿਸ ਦੇ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਦੇਵਿਗਿਆਨ ਭਵਨ ਪਹੁੰਚ ਗਏ ਹਨ। ਕੇਂਦਰ ਵੱਲੋਂ ਸੱਦੀ ਮੀਟਿੰਗ 'ਚ ਕਿਸਾਨ ਸ਼ਾਮਿਲ ਹੋਣਗੇ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ,ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹਿਣਗੇ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਬਿਨ੍ਹਾਂ ਸ਼ਰਤ ਮੀਟਿੰਗ ਦਾ ਸੱਦਾ ਦਿੱਤਾ ਹੈ।

Farmers Protest : Center and farmers' between Meeting on Farm laws 2020 ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ

ਦੱਸਿਆ ਜਾਂਦਾ ਹੈ ਕਿ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ 32 ਕਿਸਾਨ ਜਥੇਬੰਦੀਆਂ ਨੂੰ ਚਿੱਠੀ ਰਾਹੀਂ ਗੱਲਬਾਤ ਦਿੱਤਾ ਗਿਆ ਸੀ।  32 ਕਿਸਾਨ ਜਥੇਬੰਦੀਆਂ ਦਾ ਇਕ-ਇਕ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਆਖਰੀ ਮੀਟਿੰਗ ਹੋਵੇਗੀ ਤੇ ਆਖ਼ਰੀ ਵਾਰ ਕਿਸਾਨ ਆਗੂ ਕੇਂਦਰੀ ਮੰਤਰੀਆਂ ਕੋਲ ਜਾਣਗੇ। ਇਸ ਤੋਂ ਪਹਿਲਾਂ ਇਹ ਮੀਟਿੰਗ3 ਦਸੰਬਰ ਨੂੰ ਹੋਣੀ ਸੀ।

Farmers Protest : Center and farmers' between Meeting on Farm laws 2020 ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ

ਓਧਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਅੱਜ ਸੱਦੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਹਿਲਾਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਸੱਦਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਫੁੱਟ ਪਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਦੀ ਪੈਰਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਖੁਦ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ।

Farmers Protest : Center and farmers' between Meeting on Farm laws 2020 ਕੇਂਦਰ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਕਿਸਾਨ

ਦੱਸ ਦੇਈਏ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਬਿਜਲੀ ਸੋਧ ਪ੍ਰਸਤਾਵਿਤ ਬਿੱਲ, ਪਰਾਲੀ ਦੇ ਮੁੱਦੇ 'ਤੇ ਲਿਆਂਦਾ ਆਰਡੀਨੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਡੀਜ਼ਲ ਅੱਧੇ ਰੇਟ 'ਤੇ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਇਲਾਵਾ ਬੁੱਧੀਜੀਵੀਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਵੀ ਮੰਗ ਰੱਖੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਨਾਲ ਲੱਗਦੇ ਸਾਰੇ 5 ਹਾਈਵੇ ਜਾਮ ਕੀਤੇ ਜਾਣਗੇ।

-PTCNews

Related Post