ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ

By  Shanker Badra December 1st 2020 09:38 AM

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਧਰਨੇ 'ਚ ਪਹੁੰਚੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਇਸ ਦੌਰਾਨਕੇਂਦਰ ਸਰਕਾਰ ਇੱਕ ਵਾਰ ਫ਼ਿਰ ਕਿਸਾਨ ਅੰਦੋਲਨ ਅੱਗੇ ਝੁਕੀ ਹੈ ,ਜਿਸ ਕਰਕੇ ਕਿਸਾਨ ਆਗੂਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ।

Farmers Protest : Center and farmers' between Meeting Today on Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ

ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ। ਦਿੱਲੀ ਦੇ ਵਿਗਿਆਪਨ ਭਵਨ ਵਿੱਚ ਦੁਪਹਿਰ 3 ਵਜੇ ਮੀਟਿੰਗ ਹੋਵੇਗੀ , ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੀ ਮੌਜੂਦ ਰਹਿਣਗੇ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਬਿਨ੍ਹਾਂ ਸ਼ਰਤ ਮੀਟਿੰਗ ਦਾ ਸੱਦਾਦਿੱਤਾ ਹੈ। 32 ਕਿਸਾਨ ਜਥੇਬੰਦੀਆਂ ਦਾ ਇਕ-ਇਕ ਆਗੂ ਮੀਟਿੰਗ ਵਿਚ ਸ਼ਾਮਲ ਹੋਵੇਗਾ। ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ 32 ਕਿਸਾਨ ਜਥੇਬੰਦੀਆਂ ਨੂੰ ਚਿੱਠੀ ਰਾਹੀਂ ਗੱਲਬਾਤ ਦਿੱਤਾ ਗਿਆ ਹੈ।  ਕਿਸਾਨ ਆਗੂਆਂ ਨੇ ਪੰਜਾਬ ਸਮੇਤ ਪੂਰੇ ਮੁਲਕ ਦੇ ਕਿਸਾਨ ਆਗੂਆਂ ਨੂੰ ਮੀਟਿੰਗ 'ਚ ਸੱਦਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪ੍ਰਚਾਰ ਸਰੋਤਾਂ ਦੀ ਦੁਵਰਤੋਂ ਕਰਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।

Farmers Protest : Center and farmers' between Meeting Today on Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਆਖਰੀ ਮੀਟਿੰਗ ਹੋਵੇਗੀ ਤੇ ਆਖ਼ਰੀ ਵਾਰ ਕਿਸਾਨ ਆਗੂ ਕੇਂਦਰੀ ਮੰਤਰੀਆਂ ਕੋਲ ਜਾਣਗੇ। ਉਨ੍ਹਾਂ ਕਿਹਾ ਕਿ ਜੇ ਗੱਲ ਨਾ ਬਣੀ ਤਾਂ ਫ਼ਿਰ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਕੋਲ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿਅੱਜ ਦੀ ਮੀਟਿੰਗ 'ਚ ਫ਼ੈਸਲਾ ਨਹੀਂ ਬਲਕਿ ਇਨਸਾਫ਼ ਚਾਹੀਦਾ ਹੈ ,ਅਸੀਂ ਇਨਸਾਫ਼ ਲੈਣ ਆਏ ਹਾਂ ਫੈਸਲੇ ਸੁਣਨ ਨਹੀਂ। ਇਸ ਤੋਂ ਪਹਿਲਾਂ 9 ਵਜੇ ਤਾਲਮੇਲ ਕਮੇਟੀ ਦੀ ਮੀਟਿੰਗ ਹੋਵੇਗੀ ,ਜਿਸ ਵਿੱਚ ਕੇਂਦਰ ਨਾਲ ਗੱਲਬਾਤ ਕਰਨ 'ਤੇ ਫ਼ੈਸਲਾ ਲਿਆ ਜਾ ਸਕਦਾ ਹੈ ,ਇਸ ਮੀਟਿੰਗ ਵਿੱਚ 100 ਤੋਂ ਵੱਧ ਕਿਸਾਨ ਆਗੂ ਸ਼ਾਮਿਲ ਹੋਣਗੇ।

Farmers Protest : Center and farmers' between Meeting Today on Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ

ਓਧਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਅੱਜ ਸੱਦੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਹਿਲਾਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਸੱਦਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਫੁੱਟ ਪਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਦੀ ਪੈਰਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਖੁਦ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ।

Farmers Protest : Center and farmers' between Meeting Today on Farm laws 2020 ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇਅੱਜ ਮੁੜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਸੱਦਾ

ਦੱਸ ਦੇਈਏ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਬਿਜਲੀ ਸੋਧ ਪ੍ਰਸਤਾਵਿਤ ਬਿੱਲ, ਪਰਾਲੀ ਦੇ ਮੁੱਦੇ 'ਤੇ ਲਿਆਂਦਾ ਆਰਡੀਨੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਡੀਜ਼ਲ ਅੱਧੇ ਰੇਟ 'ਤੇ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਇਲਾਵਾ ਬੁੱਧੀਜੀਵੀਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਵੀ ਮੰਗ ਰੱਖੀ ਹੈ।ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਨਾਲ ਲੱਗਦੇ ਸਾਰੇ 5 ਹਾਈਵੇ ਜਾਮ ਕੀਤੇ ਜਾਣਗੇ ਤੇ ਸਿਆਸੀ ਲੀਡਰ ਸਟੇਜ਼ 'ਤੇ ਬੋਲ ਨਹੀਂ ਸਕਦੇ।

-PTCNews

Related Post