ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਹੋਈ ਖ਼ਤਮ , ਪੜ੍ਹੋ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਹੋਇਆ ਫ਼ੈਸਲਾ

By  Shanker Badra December 5th 2020 07:05 PM

ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਹੋਈ ਖ਼ਤਮ , ਪੜ੍ਹੋ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਹੋਇਆ ਫ਼ੈਸਲਾ: ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਅੱਗੇ ਗੋਡੇ ਤਾਂ ਟੇਕ ਦਿੱਤੇ ਪਰ ਆਪਣੀ ਇੱਜਤ ਬਚਾਉਣ ਲਈ ਅੜੀ ਕਰ ਰਹੀ ਹੈ। ਕੇਂਦਰ ਵੱਲੋਂ ਕਿਸਾਨਾਂ ਸਾਹਮਣੇ ਖੇਤੀ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਰੱਖਿਆ ਗਿਆ ਸੀ ਪਰ ਕਿਸਾਨਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਨ੍ਹਾਂ ਬਿੱਲਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਪਰ ਉਸ ਵਿਚ ਸੋਧ ਕਰਨ ਲਈ ਤਿਆਰ ਹੈ ਪਰ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ 'ਤੇ ਅੜੇ ਹੋਏ ਹਨ।

Farmers Protest Delhi against the Central Government's Farm laws 2020 ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਹੋਈ ਖ਼ਤਮ , ਪੜ੍ਹੋ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਹੋਇਆ ਫ਼ੈਸਲਾ

Farmers Protest Delhi : ਦਰਅਸਲ 'ਚ ਕੇਂਦਰ ਸਰਕਾਰ ਸਾਰੀਆਂ ਮੰਗਾਂ ਬਿਨ੍ਹਾਂ ਸ਼ਰਤ ਮੰਨਣ ਨੂੰ ਤਿਆਰ ਹੋਈ ਹੈ ਪਰ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਰੱਦ ਕਰਨ ਤੋਂ ਕੋਰੀ ਨਾਂਹ ਕੀਤੀ ਹੈ। ਪਰਾਲੀ ਨੂੰ ਲੈ ਕੇ ਬਣਾਈ ਤਜਵੀਜ਼ ਅਤੇ ਬਿਜਲੀ ਸੋਧ ਬਿੱਲ ਤਜਵੀਜ਼ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ 'ਤੇ ਵੀ ਹਾਮੀ ਭਰੀ ਹੈ। ਕਿਸਾਨਾਂ ਵੱਲੋਂ ਧਾਰੇ ਮੌਨ ਅੱਗੇਕੇਂਦਰੀ ਮੰਤਰੀ ਹਾਰ ਗਏ ਹਨ ਅਤੇ ਕਿਸਾਨਾਂ ਨੇ ਟੇਬਲ 'ਤੇ Yes ਜਾਂ NO ਦੀ ਤਖ਼ਤੀ ਲਗਾ ਲਈ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਮੀਟਿੰਗ ਵਿਚੋਂ ਉਠ ਕੇ ਗਏ ਹਨ।

Farmers Protest Delhi against the Central Government's Farm laws 2020 ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਹੋਈ ਖ਼ਤਮ , ਪੜ੍ਹੋ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਹੋਇਆ ਫ਼ੈਸਲਾ

Farmers Protest Against Farm Bills : ਕੇਂਦਰੀ ਮੰਤਰੀਆਂ ਨੇ ਕਿਸਾਨ ਜਥੇਬੰਦੀਆਂ ਦੀ ਕਾਨੂੰਨ ਰੱਦ ਕਰਨ ਦੀ ਮੰਗ ਉਪਰ ਗੌਰ ਕਰਨ ਲਈ ਸਮਾਂ ਮੰਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਸੱਦਾ ਦਿੱਤਾ ਗਿਆ ਹੈ।ਹੁਣ 9 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ ਹੋਵੇਗੀ। ਸਰਕਾਰ ਕਿਸੇ ਵੀ ਹਾਲਤ ਵਿਚ ਗੱਲਬਾਤ ਨੂੰ ਜਾਰੀਰੱਖਣਾ ਚਾਹੁੰਦੀ ਹੈ। ਕਿਸਾਨ ਆਗੂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਬਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਸੋਧਾਂ ਨਾਲ ਕਾਨੂੰਨ ਖ਼ਤਮ ਨਹੀਂ ਹੋਣਗੇ।

Farmers Protest Delhi against the Central Government's Farm laws 2020 ਕੇਂਦਰ ਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਹੋਈ ਖ਼ਤਮ , ਪੜ੍ਹੋ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਹੋਇਆ ਫ਼ੈਸਲਾ

Farmers Protest : ਦੱਸ ਦੇਈਏ ਕਿ ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਗਏ ਹਨ। ਓਥੇ ਹੀ 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ।

Farmers Protest Against Farm Bills , Farmers Protest Delhi ,India Farmers protests

-PTCNews

Related Post