ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਅਤੇ ਝਰੋੜਾ ਬਾਰਡਰ ਨੂੰ ਕੀਤਾ ਸੀਲ ,ਹਾਲਾਤ ਬਣੇ ਤਣਾਅਪੂਰਨ

By  Shanker Badra January 28th 2021 02:16 PM

ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 63 ਦਿਨਾਂ ਤੋਂ ਧਰਨਾ ਦੇ ਰਹੇ (farmer Protest) ਕਿਸਾਨਾਂ ਨੇ ਗਣਤੰਤਰ ਦਿਵਸ (Republic Day) ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਸੀ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਅੰਦੋਲਨ ਅੰਦਰ ਵੜ ਕੇ ਦਿੱਲੀ ਅੰਦਰ ਕਾਫ਼ੀ ਹਿੰਸਾ ਕੀਤੀ ਸੀ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਜਿਸ ਤੋਂ ਬਾਅਦ ਲਾਲ ਕਿਲ੍ਹੇ 'ਤੇ ਹਾਲਾਤ ਕਾਫੀ ਗੰਭੀਰ ਬਣ ਗਏ ਸਨ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ

Farmers' protest : Delhi Police seals Tikri border and Jharoda border after Delhi Violence ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਅਤੇ ਝਰੋੜਾ ਬਾਰਡਰ ਨੂੰ ਕੀਤਾ ਸੀਲ ,ਹਾਲਾਤ ਬਣੇ ਤਣਾਅਪੂਰਨ

ਜਾਣਕਾਰੀ ਅਨੁਸਾਰਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਅਤੇ ਝਰੋੜਾ ਬਾਰਡਰ ਨੂੰ ਸੀਲ ਕਰ ਦਿੱਤਾ ਹੈ ਅਤੇ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਇਸ ਦੇ ਇਲਾਵਾ ਦਿੱਲੀ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਕਈਬਾਰਡਰਾਂ ਨੂੰ ਖ਼ਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਓਧਰ ਕਿਸਾਨਾਂ ਨੇ ਵੀ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ।

Farmers' protest : Delhi Police seals Tikri border and Jharoda border after Delhi Violence ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਅਤੇ ਝਰੋੜਾ ਬਾਰਡਰ ਨੂੰ ਕੀਤਾ ਸੀਲ ,ਹਾਲਾਤ ਬਣੇ ਤਣਾਅਪੂਰਨ

ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਟਰੈਕਟਰ ਰੈਲੀ (Tractor Rally) ਕਰਨ ਵਾਲੇ ਕਿਸਾਨ ਆਗੂਆਂ (Farmer Leaders) ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਦਿੱਲੀ ਹਿੰਸਾ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ , ਉਹ ਲੋਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ। ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਯੂਪੀ ਪੁਲਿਸ ਨੇ ਬਾਗਪਤ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ 'ਤੇ ਅੱਧੀ ਰਾਤ ਨੂੰ ਕੀਤਾ ਲਾਠੀਚਾਰਜ 

Red Fort closed for tourists till 31 January After Delhi Violence ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਅਤੇ ਝਰੋੜਾ ਬਾਰਡਰ ਨੂੰ ਕੀਤਾ ਸੀਲ ,ਹਾਲਾਤ ਬਣੇ ਤਣਾਅਪੂਰਨ

ਇਸ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ 'ਤੇ ਅਚਾਨਕ ਤਣਾਅ ਦੀ ਸਥਿਤੀ ਬਣ ਗਈ ਹੈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਪੁਰ ਬਾਰਡ ਦੀ ਬਿਜਲੀ ਕੱਟ ਦਿੱਤੀ ਅਤੇ ਪੁਲਿਸ ਦੀ ਸਰਗਰਮੀ ਵਧਣ ਨਾਲ ਸਾਰੀ ਰਾਤ ਤਣਾਅ ਬਣਿਆ ਰਿਹਾ ਹੈ। ਯੂਪੀ ਦੇ ਬਾਗਪਤ ਦੇ ਬੜੌਤ ਵਿਚ ਪਿਛਲੇ 40 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾ ਦਿੱਤਾ ਹੈ। ਯੂ.ਪੀ.-ਦਿੱਲੀ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਧਰਨਾ ਲਾ ਕੇ ਬੈਠੇ ਹਨ।

-PTCNews

Related Post