ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ 11 ਕਿਸਾਨ ਆਗੂਆਂ ਦੀ ਭੁੱਖ ਹੜਤਾਲ ਸ਼ੁਰੂ

By  Shanker Badra December 21st 2020 11:41 AM

ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ 11 ਕਿਸਾਨ ਆਗੂਆਂ ਦੀ ਭੁੱਖ ਹੜਤਾਲ ਸ਼ੁਰੂ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 26ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Farmers Protest : Farmer leaders hunger strike against Farmers laws 2020 ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ 11 ਕਿਸਾਨ ਆਗੂਆਂ ਦੀ ਭੁੱਖ ਹੜਤਾਲ ਸ਼ੁਰੂ

ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਇਸੇ ਵਿਚਾਲੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈਦਿੱਲੀ ਦੀ ਵੱਖ-ਵੱਖ ਸਰਹੱਦਾਂ 'ਤੇ 11 ਕਿਸਾਨ ਆਗੂਆਂ ਨੇ 24 ਘੰਟੇ ਲਈਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਰੋਜ਼ 11 ਕਿਸਾਨ ਭੁੱਖ ਹੜਤਾਲ 'ਤੇ ਬੈਠਣਗੇ। ਇਸ ਤੋਂ ਪਹਿਲਾਂ ਵੀ ਬੀਤੀ 14 ਦਸੰਬਰ ਨੂੰ ਕਿਸਾਨਾਂ ਵਲੋਂ ਭੁੱਖ ਹੜਤਾਲ ਕੀਤੀ ਗਈ ਸੀ।

Farmers Protest : Farmer leaders hunger strike against Farmers laws 2020 ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ 11 ਕਿਸਾਨ ਆਗੂਆਂ ਦੀ ਭੁੱਖ ਹੜਤਾਲ ਸ਼ੁਰੂ

ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹਨ। ਸਰਕਾਰ ਨੇ ਮੁੜ ਗੱਲਬਾਤ ਲਈ ਇੱਕ ਹੋਰ ਸੱਦਾ ਭੇਜਿਆ ਹੈ, ਜਿਸ 'ਤੇ ਕਿਸਾਨਾਂ ਵਲੋਂ ਵਿਚਾਰ ਕੀਤਾ ਜਾਵੇਗਾ।

Farmers Protest : Central government Invitation letter to farmers' organizations for talks

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲਾ ਕਿਹਾ ਹੈ 23 ਦਸੰਬਰ ਨੂੰ ਕਿਸਾਨ ਦਿਵਸ ਦੇ ਰੂਪ 'ਚ ਮਨਾਇਆ ਜਾਏਗਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇੱਕ ਟਾਇਮ ਦਾ ਖਾਣਾ ਤਿਆਗ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਦੇ ਕਿਸਾਨ 25 ਤੋਂ 27 ਦਸੰਬਰ ਤੱਕ ਟੋਲ ਅਦਾ ਨਹੀਂ ਕਰਨਗੇ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ।

ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ 11 ਕਿਸਾਨ ਆਗੂਆਂ ਦੀ ਭੁੱਖ ਹੜਤਾਲ ਸ਼ੁਰੂ

ਕਿਸਾਨ ਆਗੂਆਂ ਨੇ ਕਿਹਾ ਹੈ ਕਿ 26 ਤੇ 27 ਤਰੀਕ ਨੂੰ ਐਨ.ਡੀ.ਏ ਦੇ ਸਹਿਯੋਗੀਆਂ ਦਾ ਘਿਰਾਉ ਕੀਤਾ ਜਾਏਗਾ ਤਾਂ ਕਿ ਉਹ ਸਰਕਾਰ ਤੇ ਕਾਨੂੰਨ ਵਾਪਿਸ ਲੈਣ ਲਈ ਦਬਾਅ ਬਣਾਉਣ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਮਨ ਕੀ ਬਾਤ ਕਰਨਗੇ।  ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਜਦੋਂ ਤੱਕ ਮੋਦੀ ਦੀ ਮਨ ਕੀ ਬਾਤ ਚੱਲੇਗੀ ,ਓਦੋਂ ਤੱਕ ਲੋਕ ਘਰਾਂ 'ਚ ਥਾਲੀਆਂ ਖੜਕਾਕੇ ਵਿਰੋਧ ਕਰਨਗੇ।

-PTCNews

Related Post