ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 5 ਦਸੰਬਰ ਨੂੰ ਮੋਦੀ,ਅੰਬਾਨੀ ਅਤੇ ਅਡਾਨੀ ਦਾ ਫੂਕਿਆ ਜਾਵੇਗਾ ਪੁਤਲਾ

By  Shanker Badra December 2nd 2020 05:33 PM -- Updated: December 2nd 2020 05:38 PM

ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 5 ਦਸੰਬਰ ਨੂੰ ਮੋਦੀ,ਅੰਬਾਨੀ ਅਤੇ ਅਡਾਨੀ ਦਾ ਫੂਕਿਆ ਜਾਵੇਗਾ ਪੁਤਲਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 6 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। [caption id="attachment_454280" align="aligncenter" width="300"]Farmers Protest : Farmers announces Modi government Blown effigy on December 5 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 5 ਦਸੰਬਰ ਨੂੰ ਮੋਦੀ,ਅੰਬਾਨੀ ਅਤੇ ਅਡਾਨੀ ਦਾ ਫੂਕਿਆ ਜਾਵੇਗਾ ਪੁਤਲਾ[/caption] Farmers Protest : ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿਸਰਕਾਰ ਨੇ ਸਾਡੇ ਨਾਲ ਸਾਜਿਸ਼ ਕੀਤੀ ਹੈ ,ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਸਰਕਾਰ ਤੁਰੰਤ ਪਾਰਲੀਮੈਂਟ ਸੈਸ਼ਨ ਬੁਲਾਕੇ ਕਾਨੂੰਨਾਂ ਨੂੰ ਰੱਦ ਕਰੇ। [caption id="attachment_454279" align="aligncenter" width="300"]Farmers Protest : Farmers announces Modi government Blown effigy on December 5 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 5 ਦਸੰਬਰ ਨੂੰ ਮੋਦੀ,ਅੰਬਾਨੀ ਅਤੇ ਅਡਾਨੀ ਦਾ ਫੂਕਿਆ ਜਾਵੇਗਾ ਪੁਤਲਾ[/caption] Farmers Protest : ਕਿਸਾਨ ਆਗੂਆਂ ਨੇ ਕਿਹਾ ਕਿਸਾਰੇ ਸੂਬਿਆ ਦੇ ਵੱਡੇ ਲੀਡਰਾਂ ਦੀ ਮੀਟਿੰਗ ਕੀਤੀ ਗਈ ਹੈ ,ਹੁਣ ਦੇਸ਼ ਦੇ ਸਾਰੇ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਵਿੱਚ ਜਾਣਗੇ। ਸੰਯੁਕਤ ਕਿਸਾਨ ਮੋਰਚਾਅਗਵਾਈ ਕਰੇਗੀ।ਕਿਸਾਨ ਆਗੂਆਂ ਨੇ ਕਿਹਾ ਕਿ 5 ਦਸੰਬਰ ਨੂੰ ਮੋਦੀ ,ਅੰਬਾਨੀ ਅਤੇ ਅਡਾਨੀ ਦਾ ਪੂਰੇ ਦੇਸ਼ ਵਿੱਚ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ7 ਦਸੰਬਰ ਨੂੰ ਸਾਰੇ ਖਿਡਾਰੀ ਆਪਣੇ ਐਵਾਰਡ ਵਾਪਸ ਕਰਨਗੇ। ਕਿਸਾਨ ਆਗੂਆਂ ਨੇ ਅੰਦੋਲਨ ਜਾਰੀ ਰੱਖਣ ਦੀ ਕੇਂਦਰ ਨੂੰ ਸਥਿਤੀ ਸਪੱਸ਼ਟ ਕੀਤੀ ਹੈ। [caption id="attachment_454281" align="aligncenter" width="300"]v ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 5 ਦਸੰਬਰ ਨੂੰ ਮੋਦੀ,ਅੰਬਾਨੀ ਅਤੇ ਅਡਾਨੀ ਦਾ ਫੂਕਿਆ ਜਾਵੇਗਾ ਪੁਤਲਾ[/caption] Farmers Protest : ਦੱਸ ਦਈਏ ਕਿ ਸਿੰਘੂ ਬਾਰਡਰ 'ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਭੀੜ ਕੰਟਰੋਲ ਕਰਨ ਲਈ ਅੱਥਰੂ ਗੈਸ ਤੇ ਬਲ ਦਾ ਇਸਤੇਮਾਲ ਕੀਤਾ ਸੀ। ਕਿਸਾਨਾਂ ਨੇ ਦਿੱਲੀ 'ਚ ਦਾਖ਼ਲ ਹੋਣ ਵਾਲੇ ਤਿੰਨ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਇਨ੍ਹਾਂ ਬਾਰਡਰਾਂ 'ਤੇ ਅਣਗਿਣਤ ਕਿਸਾਨ ਡਟੇ ਹੋਏ ਹਨ। ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਥੇ ਹੀ ਗਾਜ਼ੀਆਬਾਦ ਬਾਰਡਰ 'ਤੇ ਵੀ ਸੈਂਕੜਿਆਂ ਦੀ ਤਾਦਾਤ 'ਚ ਕਿਸਾਨ ਡਟੇ ਹੋਏ ਹਨ। Farmers Protest ,Farm Bills , Modi government  -PTCNews

Related Post