ਹਰਿਆਣਾ-ਰਾਜਸਥਾਨ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪ ,ਪੁਲਿਸ ਵੱਲੋਂ ਲਾਠੀਚਾਰਜ

By  Shanker Badra December 31st 2020 09:13 PM

ਸ਼ਾਹਜਹਾਂਪੁਰ : ਰਾਜਸਥਾਨ ਤੇ ਹਰਿਆਣਾ ਸਰਹੱਦ 'ਤੇ ਜ਼ਿਲ੍ਹੇ ਦੇ ਸ਼ਾਹਜਹਾਂਪੁਰ ਵਿੱਚ ਅੱਜ ਕਿਸਾਨ ਅੰਦੋਲਨ ਹਿੰਸਕ ਰੂਪ 'ਚ ਦੇਖਣ ਨੂੰ ਮਿਲਿਆ ਹੈ। ਜਿੱਥੇ ਸ੍ਰੀਗੰਗਾਨਗਰ ਦੇ ਨੌਜਵਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਬਾਰਡਰ 'ਤੇ ਲਾਏ ਬੈਰੀਕੇਡ ਤੋੜ ਦਿੱਤੇ ਤੇ ਸੈਂਕੜੇ ਟਰੈਕਟਰ ਟਰਾਲੀਆਂ ਨਾਲ ਜ਼ਬਰਦਸਤੀ ਹਰਿਆਣਾ ਬਾਰਡਰ 'ਚ ਦਾਖਲ ਹੋ ਗਏ। ਇਸ ਕਾਰਨ ਹਰਿਆਣਾ ਪੁਲਿਸ ਪ੍ਰਸ਼ਾਸਨ ਤੇ ਕਿਸਾਨ ਅੰਦੋਲਨਕਾਰੀਆਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ।

Farmers’ protest : farmers break police barricades at Shahjahanpur ,Cops use water cannon ਹਰਿਆਣਾ-ਰਾਜਸਥਾਨ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪ ,ਪੁਲਿਸ ਵੱਲੋਂ ਲਾਠੀਚਾਰਜ

ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ

ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਕਿਸਾਨਾਂ ਨੇਹਰਿਆਣਾ ਦੀ ਸਰਹੱਦ 'ਤੇ ਦਰਜਨਾਂ ਬੈਰੀਕੇਡਾਂ ਨੂੰ ਜ਼ਬਰਦਸਤੀ ਤੋੜਿਆ ਤੇ ਹਰਿਆਣਾ ਦੀ ਸਰਹੱਦ 'ਚ ਦਰਜਨਾਂ ਟਰੈਕਟਰਾਂ ਨਾਲ ਦਾਖਲ ਹੋਏ। ਕਰੀਬ ਇੱਕ ਦਰਜਨ ਟਰੈਕਟਰਾਂ ਰਾਹੀਂ ਕਿਸਾਨ ਹਰਿਆਣਾ ਪੁਲਿਸ ਦੇ ਬੈਰੀਕੇਡ ਤੋੜਦੇ ਹੋਏ ਦਿੱਲੀ ਰਵਾਨਾ ਹੋ ਗਏ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰਜ ਕੀਤਾ।

Farmers’ protest : farmers break police barricades at Shahjahanpur ,Cops use water cannon ਹਰਿਆਣਾ-ਰਾਜਸਥਾਨ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪ ,ਪੁਲਿਸ ਵੱਲੋਂ ਲਾਠੀਚਾਰਜ

ਇਸ ਦੌਰਾਨ ਰਾਜਸਥਾਨ ਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਸ਼ਾਂਤ ਕੀਤਾ ਅਤੇ ਬਾਅਦ ਵਿੱਚ ਕਿਸਾਨ ਆਗੂਆਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਹਰਿਆਣਾ ਪੁਲਿਸ ਨੇ 30-40 ਕਿਸਾਨਾਂ ਨੂੰ ਬੈਰੀਕੇਡ ਤੋੜਨ ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਪੁਲਿਸ ਨੇ ਇੱਕ ਕਿਸਾਨ ਟਰੈਕਟਰ ਚਾਲਕ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਕਿਸਾਨ ਨੇ ਪੁਲਿਸ ਦੇ ਪਿੱਛੇ ਟਰੈਕਟਰ ਵੀ ਭਜਾਏ।

Farmers’ protest : farmers break police barricades at Shahjahanpur ,Cops use water cannon ਹਰਿਆਣਾ-ਰਾਜਸਥਾਨ ਸਰਹੱਦ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪ ,ਪੁਲਿਸ ਵੱਲੋਂ ਲਾਠੀਚਾਰਜ

ਪੜ੍ਹੋ ਹੋਰ ਖ਼ਬਰਾਂ : CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ

ਦੱਸ ਦੇਈਏ ਕਿ ਅੱਜ ਕਿਸਾਨ ਅੰਦੋਲਨ ਦਾ 36 ਵਾਂ ਦਿਨ ਹੈ। ਰਾਜਸਥਾਨ ਹਰਿਆਣਾ ਦੀ ਸਰਹੱਦ 'ਤੇ ਜੋ ਦੇਖਿਆ, ਉਸ ਤੋਂ ਲੱਗਦਾ ਹੈ ਕਿ ਹੁਣ ਕਿਸਾਨਾਂ ਦਾ ਸਬਰ ਟੁੱਟ ਰਿਹਾ ਹੈ। ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਜੰਮ ਗਏ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਸਾਲ ਵਿਚ ਸਰਕਾਰ ਨਾਲ ਗੱਲਬਾਤ ਦੇ 7 ਵੇਂ ਗੇੜ ਵਿਚ ਨਵੇਂ ਖੇਤੀਬਾੜੀ ਕਾਨੂੰਨ ਅਤੇ ਐਮਐਸਪੀ ਮੁੱਦੇ ਨੂੰ ਹੱਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਹ ਅੰਦੋਲਨ ਨੂੰ ਖਤਮ ਕਰਨਗੇ।

-PTCNews

Related Post