14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲ 'ਤੇ ਬੈਠਣਗੇ ਕਿਸਾਨ ਆਗੂ    

By  Shanker Badra December 12th 2020 05:45 PM -- Updated: December 12th 2020 06:12 PM

14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲ 'ਤੇ ਬੈਠਣਗੇ ਕਿਸਾਨ ਆਗੂ :ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੀਆਂ ਦਿੱਲੀ ਵੱਲ ਵਹੀਰਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।

Farmers Protest : Farmers leaders hunger strike on 14 December against Farmers laws 2020    14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲੇ 'ਤੇ ਬੈਠਣਗੇ ਕਿਸਾਨ ਆਗੂ

ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਹੈ ਕਿਕਿਸਾਨ ਆਗੂ ਹੁਣ ਭੁੱਖ ਹੜਤਾਲ 'ਤੇ ਬੈਠਣਗੇ। 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲ ਹੋਵੇਗੀ। ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ 14 ਦਸੰਬਰ ਨੂੰ ਸਾਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਨੂੰ ਧਰਨੇ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਵੱਲੋਂ ਉਨ੍ਹਾਂ ਨੂੰ ਮੁੜ ਗੱਲਬਾਤ ਲਈ ਅਜੇ ਤੱਕ ਕੋਈ ਲਿਖਤੀ ਸੱਦਾ ਪੱਤਰ ਨਹੀਂ ਮਿਲੀ ,ਜਦ ਮਿਲਿਆ ਤਾਂ ਵਿਚਾਰ ਕੀਤਾ ਜਾਵੇਗਾ।

Farmers Protest : Farmers leaders hunger strike on 14 December against Farmers laws 2020    14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲੇ 'ਤੇ ਬੈਠਣਗੇ ਕਿਸਾਨ ਆਗੂ

ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਹਿਲਾਂ ਤਿੰਨ ਮੰਗਾਂ 'ਤੇ ਹੀ ਗੱਲਬਾਤ ਹੋਵੇਗੀ।ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਨਹੀਂ , ਕਾਰਪੋਰੇਟ ਘਰਾਣਿਆਂ ਲਈ ਹਨ।ਇਹ ਤਿੰਨੇ ਕਾਨੂੰਨ ਰੱਦ ਹੋਣੇ ਚਾਹੀਦੇ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਇਹ ਕਾਨੂੰਨ ਰੱਦ ਨਹੀਂ ਹੁੰਦੇ ,ਉਨ੍ਹਾਂ ਚਿਰ ਸਾਡੀਆਂ ਜਮੀਨਾਂ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਸ਼ਾਂਤਮਈ ਹੋਵੇਗਾ ਅਤੇ ਸਰਕਾਰ ਨੇ ਇਸ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਅੰਦੋਲਨ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ।

Farmers Protest : Farmers leaders hunger strike on 14 December against Farmers laws 2020    14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲੇ 'ਤੇ ਬੈਠਣਗੇ ਕਿਸਾਨ ਆਗੂ

ਦੱਸਣਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ 'ਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਇੱਕ ਪਾਸੇ  ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕੁੱਝ ਸੋਧਾਂ ਕਰਨ ਲਈ ਤਿਆਰ ਹੈ , ਦੂਜੇ ਪਾਸੇ ਇਸ ਪ੍ਰਸਤਾਵ ਨੂੰ ਕਿਸਾਨ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ,ਉਹ ਧਰਨੇ ਉੱਤੇ ਬੈਠੇ ਰਹਿਣਗੇ।

-PTCNews

Related Post