Farmers Protest: PM ਮੋਦੀ ਦੇ ਪੰਜਾਬ ਦੌਰੇ ਦਾ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਵਿਰੋਧ ਕਰਨ ਦਾ ਕੀਤਾ ਐਲਾਨ

By  Riya Bawa February 12th 2022 10:35 AM -- Updated: February 12th 2022 10:45 AM

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੀਆਂ 20 ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਪ੍ਰਸਤਾਵਿਤ ਰੈਲੀਆਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ 14 ਅਤੇ 16 ਫਰਵਰੀ ਨੂੰ ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਧਰਨੇ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕਿਸਾਨਾਂ ਦਾ ਇਹ ਰੋਸ ਪ੍ਰਦਰਸ਼ਨ 17 ਫਰਵਰੀ ਨੂੰ ਪ੍ਰਧਾਨ ਮੰਤਰੀ ਦੇ ਅਬੋਹਰ ਦੌਰੇ ਦੌਰਾਨ ਨਹੀਂ ਕੀਤਾ ਜਾਵੇਗਾ। Farmers Protest: PM ਮੋਦੀ ਦੇ ਪੰਜਾਬ ਦੌਰੇ ਦਾ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਵਿਰੋਧ ਕਰਨ ਦਾ ਕੀਤਾ ਐਲਾਨ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ 'ਤੇ ਕਾਨੂੰਨ ਲਿਆਉਣ ਅਤੇ ਇਸ ਸਬੰਧੀ ਕਮੇਟੀ ਬਣਾਉਣ ਅਤੇ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਦੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਕਾਰਨ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਆਨਲਾਈਨ ਮੀਟਿੰਗ ਵਿੱਚ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਦਰਜ ਹੋਈਆਂ ਧਾਰਾਵਾਂ ਦੇ ਬਾਵਜੂਦ ਉਸ ਨੂੰ ਜ਼ਮਾਨਤ ਮਿਲਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਵਿਚਾਲੇ ਡਾ: ਦਰਸ਼ਨ ਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਦਾ ਪੰਜਾਬ ਵਿੱਚ ਵਿਰੋਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਜੇਕਰ ਪ੍ਰਧਾਨ ਮੰਤਰੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਧਰਨੇ ਨੂੰ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਲ-ਨਾਲ ਸਹਿਯੋਗੀ ਪਾਰਟੀਆਂ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂ) ਦਾ ਵੀ ਵਿਰੋਧ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਸਬਕ ਸਿਖਾਇਆ ਜਾਵੇਗਾ ਅਤੇ ਪੰਜਾਬ ਦੇ ਲੋਕ ਇਨ੍ਹਾਂ ਦਾ ਮੁਕੰਮਲ ਬਾਈਕਾਟ ਕਰਨਗੇ। Farmers Protest: PM ਮੋਦੀ ਦੇ ਪੰਜਾਬ ਦੌਰੇ ਦਾ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਵਿਰੋਧ ਕਰਨ ਦਾ ਕੀਤਾ ਐਲਾਨ ਇਥੇ ਪੜ੍ਹੋ ਹੋਰ ਖ਼ਬਰਾਂਟਿਕਟ ਦੇ ਚਾਹਵਾਨ ਨੇ AAP ‘ਤੇ 20 ਲੱਖ ਰੁਪਏ ਦੀ ਧੋਖਾਧੜੀ ਦਾ ਲਾਇਆ ਦੋਸ਼ -PTC News

Related Post