ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ

By  Shanker Badra December 26th 2020 11:46 AM

ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦਾਂ 'ਤੇ ਬੈਠੇ ਕਿਸਾਨਾਂ ਦਾ ਅੱਜ 31ਵਾਂ ਦਿਨ ਹੈ। ਦੇਸ਼ ਭਰ 'ਚੋਂ ਕਿਸਾਨ ਲਗਾਤਾਰ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਅੰਦੋਲਨ ਦੇ ਵਿਚਕਾਰ ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਗੱਲਬਾਤ ਦਾ ਸੱਦਾ ਦਿੱਤਾ ਹੈ।

ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ

ਪੜ੍ਹੋ ਹੋਰ ਖ਼ਬਰਾਂ : ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ

ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ਪੱਤਰ 'ਤੇ ਅੱਜ ਕਿਸਾਨ ਫੈਸਲਾ ਕਰ ਸਕਦੇ ਹਨ। ਦਰਅਸਲ 'ਚ ਵੀਰਵਾਰ ਨੂੰ ਸਰਕਾਰ ਨੇ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ ਸੀ ,ਜਿਸ ਵਿੱਚ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਤਾਰੀਕ ਅਤੇ ਸਮਾਂ ਤੈਅ ਕਰਨ ਬਾਰੇ ਕਿਹਾ ਗਿਆ ਸੀ ਪਰ ਮੰਗਾਂ ਪੂਰੀਆਂ ਨਾ ਹੁੰਦੀਆਂ ਵੇਖ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਹਰਿਆਣਾ 'ਚ ਕਿਸਾਨਾਂ ਵੱਲੋਂ ਅੱਜ ਤੋਂ 3 ਦਿਨਾਂ ਤੱਕ ਟੋਲ ਫ੍ਰੀ ਕੀਤੇ ਜਾਣਗੇ।

ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ

8 ਦਿਨਾਂ ਵਿਚ ਸਰਕਾਰ ਨੇ ਕਿਸਾਨਾਂ ਨੂੰ ਤੀਜੀ ਚਿੱਠੀ ਲਿੱਖੀ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਤਿੰਨ ਕਾਨੂੰਨ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਪ੍ਰਭਾਵਤ ਨਹੀਂ ਕਰਨਗੇ। ਇਸ ਬਾਰੇ ਲਿਖਤੀ ਭਰੋਸਾ ਦੇਣ ਲਈ ਤਿਆਰ ਹੈ ਪਰ ਇਸ ਬਾਰੇ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਨਵੀਂ ਮੰਗ ਰੱਖਣਾ ਸਹੀ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦੋਫ਼ਾੜ ਕਰਨ ਲਈ ਵੱਖ-ਵੱਖ ਮੀਟਿੰਗਾਂ ਕਰਨਾ ਚਾਹੁੰਦੀ ਹੈ, ਜੋ ਕਿ ਸਾਨੂੰ ਮਨਜ਼ੂਰ ਨਹੀਂ ਹੈ।

ਪੜ੍ਹੋ ਹੋਰ ਖ਼ਬਰਾਂ : ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ

ਕੇਂਦਰ ਦੇ ਸੱਦੇ 'ਤੇ ਕਿਸਾਨਾਂ ਦੀ ਅੱਜ ਅਹਿਮ ਮੀਟਿੰਗ , ਸਰਕਾਰ ਦੇ ਪ੍ਰਸਤਾਵ 'ਤੇ ਲਿਆ ਜਾਵੇਗਾ ਆਖਰੀ ਫ਼ੈਸਲਾ

ਦੱਸ ਦੇਈਏ ਕਿ 27 ਦਸੰਬਰ ਤੱਕ ਹਰਿਆਣਾ ਦੇ ਟੋਲ ਪਲਾਜ਼ੇ ਮੁਫਤ ਕੀਤੇ ਜਾਣਗੇ। ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਮਨ ਕੀ ਬਾਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਜਦੋਂ ਤੱਕ ਮੋਦੀ ਦੀ ਮਨ ਕੀ ਬਾਤ ਚੱਲੇਗੀ ,ਓਦੋਂ ਤੱਕ ਲੋਕ ਘਰਾਂ 'ਚ ਥਾਲੀਆਂ ਖੜਕਾਕੇ ਵਿਰੋਧ ਕਰਨਗੇ।

-PTCNews

Related Post