ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

By  Shanker Badra December 28th 2020 12:22 PM -- Updated: December 28th 2020 12:26 PM

ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 33 ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ।  ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਪੇਚ ਫਸਿਆ ਹੋਇਆ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ।

Farmers Protest : Farmers organizations Meeting today at 4 PM ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਵਿਡ-19 ਰਾਹਤ ਬਿੱਲ 'ਤੇ ਕੀਤੇ ਦਸਤਖ਼ਤ

ਦੇਸ਼ ਭਰ 'ਚੋਂ ਕਿਸਾਨ ਲਗਾਤਾਰ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਆਪਸ ਵਿੱਚ ਅੱਜ ਇਕ ਅਹਿਮ ਮੀਟਿੰਗ ਹੋਵੇਗੀ । ਕਿਸਾਨ ਜਥੇਬੰਦੀਆਂ ਦੀ ਅੱਜ ਸ਼ਾਮ 4 ਵਜੇ ਮੀਟਿੰਗ ਹੋਵੇਗੀ। ਜਿਸ ਵਿਚ ਕੇਂਦਰ ਨਾਲ ਗੱਲਬਾਤ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਪਰ ਅਜੇ ਕੇਂਦਰ ਵੱਲੋਂ ਮੀਟਿੰਗ ਲਈ ਕੋਈ ਜਵਾਬ ਨਹੀਂ ਆਇਆ।

Donald Trump signs massive measure funding government, Covid relief bill ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਦਰਅਸਲ 'ਚਕੇਂਦਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਚਿੱਠੀ ਜ਼ਰੀਏ ਆਪਣਾ ਜਵਾਬ ਭੇਜਿਆ ਹੈ। ਇਸ ਚਿੱਠੀ ਵਿੱਚ ਕਿਸਾਨ ਆਗੂਆਂ ਨੇ 29 ਦਸੰਬਰ ਨੂੰ ਸਵੇਰੇ 11 ਵਜੇ ਮੀਟਿੰਗ ਦਾ ਸੁਝਾਅ ਦਿੱਤਾ ਹੈ ਪਰ ਕੇਂਦਰ ਦਾ ਅਜੇ ਤੱਕ ਕੋਈ ਵੀ ਜਵਾਬ ਨਹੀਂ ਆਇਆ। ਸੂਤਰਾਂ ਅਨੁਸਾਰ ਜਲਦੀ ਹੀ ਮੀਟਿੰਗ ਦੀ ਤਾਰੀਕ 'ਤੇ ਮੋਹਰ ਲੱਗ ਸਕਦੀ ਹੈ। ਇਸ ਚਿੱਠੀ ਵਿੱਚ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਕਦੇ ਵੀ ਖੇਤੀ ਕਾਨੂੰਨਾਂ 'ਚ ਸੋਧ ਦੀ ਮੰਗ ਨਹੀਂ ਕੀਤੀ।

Farmers Protest : Farmers organizations Meeting today at 4 PM ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਦਰਜਾ ਦੇਣ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 29 ਦਸੰਬਰ ਨੂੰ ਮੀਟਿੰਗ 'ਚ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਕੀਤਾ ਐਲਾਨ , ਮੋਦੀ ਨੂੰ ਦਿੱਤੀ ਇਹ ਵੱਡੀ ਧਮਕੀ

Farmers Protest : Farmers organizations Meeting today at 4 PM ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 33ਵੇਂ ਦਿਨ ‘ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਇਹ ਟਰੈਕਟਰ ਮਾਰਚ ਕੇ.ਐਮ.ਪੀ. ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਅਤੇ ਦਿੱਲੀ ਵਾਸੀਆਂ ਨੂੰ ਨਵਾਂ ਸਾਲ ਦਿੱਲੀ ਦੇ ਬਾਰਡਰਾਂ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਸਰਕਾਰ ਵਾਰ -ਵਾਰ ਕਾਨੂੰਨ ਨੂੰ ਚੰਗਾ ਦੱਸ ਰਹੀ ਹੈ ,ਜਦਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਕਬੂਲਣ ਲਈ ਬਿਲਕੁਲ ਵੀ ਤਿਆਰ ਨਹੀਂ।

-PTCNews

Related Post