Farmers Protest : ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

By  Shanker Badra February 27th 2021 10:18 AM -- Updated: February 27th 2021 11:52 AM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

Farmers Protest : Farmers to celebrate Mazdoor Kisan Ekta Diwas on Feb 27 Farmers Protest : ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ

ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।

Farmers Protest : Farmers to celebrate Mazdoor Kisan Ekta Diwas on Feb 27 Farmers Protest : ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਇਸ ਤੋਂ ਪਹਿਲਾਂ ਬੀਤੇ ਕੱਲ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ 'ਯੁਵਾ ਕਿਸਾਨ ਦਿਵਸ' ਵਜੋਂ ਸਤਿਕਾਰ ਨਾਲ ਮਨਾਇਆ ਗਿਆ। ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ 'ਚ ਦਿੱਤੀ ਗਈ  ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ।

Farmers Protest : Farmers to celebrate Mazdoor Kisan Ekta Diwas on Feb 27 Farmers Protest : ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਦੱਸ ਦੇਈਏ ਕਿ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਸੀ। ਸਿੰਘੂ ਸਰਹੱਦ 'ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ 'ਤੇ ਬੈਠਣਗੇ।

-PTCNews

Related Post