ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ, 3 ਘੰਟੇ ਲਈ ਜਥੇਬੰਦੀਆਂ ਅੱਜ ਕਰਨਗੀਆਂ ਰੇਲਾਂ ਦਾ ਚੱਕਾ ਜਾਮ

By  Riya Bawa October 3rd 2022 09:05 AM -- Updated: October 3rd 2022 09:08 AM

Farmers Protest In Punjab: ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਵਿਰੋਧ ਮੁਸ਼ਤਰਕਾ ਮਲਕਣ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਵਿਰੁੱਧ ਹੈ। ਅੰਮ੍ਰਿਤਸਰ 'ਚ ਕਿਸਾਨ ਵੱਲਾ ਫਾਟਕ 'ਤੇ ਇਕੱਠੇ ਹੋ ਕੇ ਪਟੜੀ 'ਤੇ ਬੈਠਣਗੇ। ਇਸ ਕਾਰਨ 25 ਤੋਂ ਵੱਧ ਵਾਹਨ ਪ੍ਰਭਾਵਿਤ ਹੋਣ ਜਾ ਰਹੇ ਹਨ।

Farmers Protest In Punjab

ਫਰੀਦਕੋਟ ਵਿਚ ਵੀ ਅੱਜ 11 ਵਜੇ ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਸ ਐਕਟ ਵਿੱਚ ਸੋਧ ਕਰਕੇ ਸਰਕਾਰ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਨਿੱਜੀ ਵੱਡੇ ਘਰਾਣਿਆਂ ਨੂੰ ਦੇ ਸਕਦੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ 10 ਵਜੇ ਵੱਲਾ ਫਾਟਕ ਨੇੜੇ ਇਕੱਠੇ ਹੋਣਗੇ। ਕਿਸਾਨ 12 ਵਜੇ ਰੇਲਵੇ ਟ੍ਰੈਕ 'ਤੇ ਬੈਠਣਗੇ ਅਤੇ ਕਰੀਬ 3 ਵਜੇ ਤੱਕ ਸੂਬਾ ਅਤੇ ਕੇਂਦਰ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ:ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦਾ ਗੁੱਸਾ ਕੇਂਦਰ ਵਿਰੁੱਧ ਸੀ ਪਰ ਹੁਣ ਪੰਜਾਬ ਸਰਕਾਰ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਸਰਕਾਰ ਨੇ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਸੋਧ ਕੀਤੀ ਹੈ। ਇਸ ਤਹਿਤ ਮੁਸ਼ਤਰਕਾ ਮਲਕਣ ਦੀਆਂ ਜ਼ਮੀਨਾਂ ਦੀ ਮਲਕੀਅਤ ਪੰਚਾਇਤ ਨੂੰ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

PTC News-Latest Punjabi news

ਕਿਸਾਨਾਂ ਵੱਲੋਂ ਗੱਡੀਆਂ ਦੇ ਰੁਕਣ ਕਾਰਨ ਮੁੱਖ ਰੇਲ ਗੱਡੀਆਂ ਜਿਵੇਂ ਸ਼ਾਨ-ਏ-ਪੰਜਾਬ, ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ, ਮੁੰਬਈ ਅੰਮ੍ਰਿਤਸਰ, ਜੰਮੂ ਤਵੀ, ਸੱਚਖੰਡ ਸਾਹਿਬ ਆਦਿ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਰੇਲਵੇ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 28 ਦੇ ਕਰੀਬ ਰੇਲਾਂ ਅੱਜ ਪ੍ਰਭਾਵਿਤ ਹੋਣ ਜਾ ਰਹੀਆਂ ਹਨ ਤੇ ਇਸ ਨਾਲ ਲੋਕਾਂ ਨੂੰ ਅੱਜ ਮੁਸ਼ਕਲ ਹੋ ਸਕਦੀ ਹੈ।

-PTC News

Related Post